08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ

ਬੰਗਾ, 7 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਚੇਅਰਮੈਨ ਲੇਖ ਰਾਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਥੇਬੰਦੀ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 08-09-2026
ਬੰਗਾ, 7 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਚੇਅਰਮੈਨ ਲੇਖ ਰਾਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜਥੇਬੰਦੀ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਚਰਚਾ ਕੀਤੀ ਗਈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਟ੍ਰੇਨਿੰਗ ਦੇਣ ਲਈ ਦੋ ਸਵੈ ਘੋਸ਼ਣਾ ਫਾਰਮ ਜਮ੍ਹਾਂ ਕਰਵਾਏ ਹਨ। ਉਸ ਲੜ੍ਹੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਬਲਾਕਾਂ ਦੇ ਸਾਰੇ ਮੈਂਬਰਾਂ ਨੇ ਘੋਸ਼ਣਾ ਫਾਰਮ ਆਪਣੇ ਆਪਣੇ ਖੇਤਰ ਨਾਲ ਸੰਬੰਧਤ ਐਸ. ਐਮ. ਓ. ਕੋਲ ਜਮ੍ਹਾਂ ਕਰਵਾ ਦਿੱਤੇ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਟ੍ਰੇਨਿੰਗ ਦੇਣ ਸੰਬੰਧੀ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਮੈਡੀਕਲ ਪ੍ਰੈਕਟੀਸਨਰ ਐਸੋਸੀਏਸ਼ਨ ਦੇ ਮਨਾਂ ਵਿਚ ਭਰਮ ਦੀ ਸਥਿਤੀ ਪੈਦਾ ਹੋ ਗਈ ਹੈ ਇਹ ਸਿਰਫ਼ ਚੋਣ ਸਟੰਟ ਹੈ ਇਸ ਤੋਂ ਸਿਵਾਏ ਕੁਝ ਵੀ ਨਹੀਂ ਹੈ। ਇਸ ਮੌਕੇ ਲੇਖ ਰਾਜ ਚੇਅਰਮੈਨ, ਮੱਖਣ ਸਿੰਘ ਹੀਓ, ਅਨੁਪਿੰਦਰ ਸਿੰਘ, ਅਸ਼ੋਕ ਕੁਮਾਰ, ਸੁਧੀਰ ਕੁਮਾਰ, ਗੁਰਨਾਮ ਸਿੰਘ, ਰਣਜੀਤ ਸਿੰਘ, ਮਹਿੰਗਾ ਸਿੰਘ ਝਿੱਕਾ, ਗੀਤਾਂ ਰਾਣੀ, ਗੁਰਮੇਲ ਮਜਾਰੀ, ਸੀਤਾ ਰਾਮ, ਸੁਰਿੰਦਰਪਾਲ ਹੀਰਾ, ਰਤਨ ਸਿੰਘ, ਜਸਪਾਲ ਕੌਰ, ਮਨਜਿੰਦਰ ਕੁਮਾਰ, ਬਲਵਿੰਦਰ ਕੁਮਾਰ ਤੇ ਮਨਜੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਚੌਰ ’ਚ 12 ਤਰੀਕ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸ ਸਿਰਜੇਗੀ-ਥਿਆੜਾ, ਨਾਗਰਾ ਅਗਲੀ ਖ਼ਬਰ ਸਰਿਆਂਸ ਪੇਪਰ ਮਿੱਲ ਬਣਾਂ ਦੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।