08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਔੜ/ਝਿੰਗੜਾਂ, 7 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਪੰਜਾਬ ਬਲਾਕ ਇਕਾਈ ਮੁਕੰਦਪੁਰ ਵਲੋਂ ਸਮਾਜ ਭਲਾਈ ਕੰਮਾਂ ਨੂੰ ਜਾਰੀ ਰੱਖਦੇ ਹੋਏ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਦਿਨਾਂ ਮੁਫ਼ਤ ਮੈਡੀਕਲ ਕੈਂਪ ਲਾਲਾ ਹੰਭੀਰ ਚੰਦ ਵਲੀ ਦੇ ਧਾਰਮਿਕ ਅਸਥਾਨ ’ਤੇ ਲਗਾਇਆ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਟੇਕ ਚੰਦ, ਬਲਾਕ ਪ੍ਰਧਾਨ ਪ੍ਰਸ਼ੋਤਮ ਲਾਲ, ਰਾਮ ਜੀ ਦਾਸ ਜ਼ਿਲ੍ਹਾ ਕੈਸ਼ੀਅਰ, ਜਨਰਲ ਸਕੱਤਰ ਦੇਸ ਰਾਜ ਰਸੂਲਪੁਰ, ਵਿਜੈ ਕੁਮਾਰ ਗੁਰੂ ਸਾਬਕਾ ਪ੍ਰਧਾਨ, ਬਹਿਰਾਮ ਬਲਾਕ ਦੇ ਪ੍ਰਧਾਨ ਰਾਜੇਸ਼ ਸ਼ਰਮਾ, ਗੁਰਪ੍ਰੀਤ ਸਾਧਪੁਰੀ, ਪਰਮਜੀਤ ਪੰਮੀ ਲਾਲੋ ਮਜਾਰਾ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ’ਚ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਲਾਭ ਲਿਆ।

ਅਜੀਤ ਡੈਸਕ 08-09-2026
ਔੜ/ਝਿੰਗੜਾਂ, 7 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਪੰਜਾਬ ਬਲਾਕ ਇਕਾਈ ਮੁਕੰਦਪੁਰ ਵਲੋਂ ਸਮਾਜ ਭਲਾਈ ਕੰਮਾਂ ਨੂੰ ਜਾਰੀ ਰੱਖਦੇ ਹੋਏ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਦਿਨਾਂ ਮੁਫ਼ਤ ਮੈਡੀਕਲ ਕੈਂਪ ਲਾਲਾ ਹੰਭੀਰ ਚੰਦ ਵਲੀ ਦੇ ਧਾਰਮਿਕ ਅਸਥਾਨ ’ਤੇ ਲਗਾਇਆ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਟੇਕ ਚੰਦ, ਬਲਾਕ ਪ੍ਰਧਾਨ ਪ੍ਰਸ਼ੋਤਮ ਲਾਲ, ਰਾਮ ਜੀ ਦਾਸ ਜ਼ਿਲ੍ਹਾ ਕੈਸ਼ੀਅਰ, ਜਨਰਲ ਸਕੱਤਰ ਦੇਸ ਰਾਜ ਰਸੂਲਪੁਰ, ਵਿਜੈ ਕੁਮਾਰ ਗੁਰੂ ਸਾਬਕਾ ਪ੍ਰਧਾਨ, ਬਹਿਰਾਮ ਬਲਾਕ ਦੇ ਪ੍ਰਧਾਨ ਰਾਜੇਸ਼ ਸ਼ਰਮਾ, ਗੁਰਪ੍ਰੀਤ ਸਾਧਪੁਰੀ, ਪਰਮਜੀਤ ਪੰਮੀ ਲਾਲੋ ਮਜਾਰਾ ਆਦਿ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ’ਚ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਲਾਭ ਲਿਆ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਕੈਂਪ ਵਿਚ ਸਹਿਯੋਗ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਭਵਿੱਖ ਵਿਚ ਵੀ ਸਹਿਯੋਗ ਦੀ ਆਸ ਪ੍ਰਗਟਾਈ। ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਮਨੁੱਖਤਾ ਦੀ ਸੇਵਾ ਲਈ ਲਗਾਏ ਮੁਫ਼ਤ ਮੈਡੀਕਲ ਕੈਂਪ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਿਮਲ ਜ਼ਿਲ੍ਹਾ ਵਾਈਸ ਕੈਸ਼ੀਅਰ, ਪ੍ਰਧਾਨ ਪ੍ਰਸ਼ੋਤਮ ਲਾਲ, ਵਿਜੈ ਕੁਮਾਰ ਗੁਰੂ, ਦੇਸ ਰਾਜ, ਜਸਵਿੰਦਰ ਸਿੰਘ, ਮਾ. ਪਰਮਜੀਤ ਸਿੰਘ ਹੇੜੀਆਂ, ਪਰਮਜੀਤ ਬਲਾਕੀਪੁਰ, ਗੁਰਪ੍ਰੀਤ ਸਾਧ ਪੁਰੀ, ਮਨੀ ਢੰਡਾ, ਅਮਰੀਕ ਸਿੰਘ ਢੰਡਾ, ਅਮਰਦੀਪ ਕਪਿਲ, ਜਗਤਾਰ ਰਾਮ ਰਾਹੋਂ, ਕੁਲਦੀਪ ਸਿੰਘ ਰੱਲ੍ਹ, ਸ਼ਮਸ਼ੇਰ ਸਿੰਘ ਜੈਕਸਨ, ਹੈਪੀ ਇਟਲੀ, ਮਾ. ਨਿਰਮਲ ਰਾਮ, ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਸੁੱਚਾ ਸਿੰਘ ਢੰਡਾ, ਬਿੰਦਰ ਭੰਗਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਚਿਨ ਪਾਇਲਟ ਦਾ ਪੰਜਾਬ ਕਾਂਗਰਸ ਇੰਚਾਰਜ ਲੱਗਣਾ ਪਾਰਟੀ ਲਈ ਸ਼ੁੱਭ ਸੰਕੇਤ-ਚੇਅਰਮੈਨ ਨਾਨਕ ਜੰਡੀ ਅਗਲੀ ਖ਼ਬਰ ਪਿੰਡ ਰੈਲਮਾਜਰਾ ਵਿਖੇ ਐੱਸ. ਆਈ. ਆਰ. ਦਾ ਕੰਮ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।