08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਸੰਬੰਧੀ ਯਾਦਗਾਰੀ ਸਮਾਗਮ ਕਰਵਾਇਆ

ਬੰਗਾ, 7 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਅਤੇ ਸਨਮਾਨ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਕਰਾਇਆ।

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਮਨਾਉਂਦੇ ਹੋਏ ਅਧਿਆਪਕ ਤੇ ਵਿਦਿਆਰਥੀ। ਤਸਵੀਰ : ਕਰਮ ਲਧਾਣਾ 08-09-2026
ਬੰਗਾ, 7 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਅਤੇ ਸਨਮਾਨ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਕਰਾਇਆ। ਵਿਦਿਆਰਥੀਆਂ ਨੇ ਇਸ ਸਮਾਗਮ ਦੀ ਸਮੁੱਚੀ ਜ਼ਿੰਮੇਵਾਰੀ ਆਪ ਸੰਭਾਲੀ। ਉਨ੍ਹਾਂ ਵਲੋਂ ਅਧਿਆਪਕਾਂ ਦੇ ਸਨਮਾਨ ਲਈ ਸੰਦੇਸ਼ ਪੇਸ਼ ਕੀਤਾ। ਅਧਿਆਪਕਾਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤੇ ਕਢਾਈ ਵਾਲੇ ਰੁਮਾਲ, ਪੈੱਨ ਤੇ ਮਿਠਾਈਆਂ ਭੇਟ ਕਰਕੇ ਆਪਣੇ ਗੁਰੂਆਂ ਪ੍ਰਤੀ ਪਿਆਰ, ਸਤਿਕਾਰ ਤੇ ਆਭਾਰ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਅਧਿਆਪਕ ਉਨ੍ਹਾਂ ਦੇ ਜੀਵਨ ਦੇ ਮਾਰਗਦਰਸ਼ਕ ਹਨ, ਜੋ ਗਿਆਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕਰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਾਲਜ ਦੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ. ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਦਿਵਸ ਸਿਰਫ਼ ਅਧਿਆਪਕਾਂ ਦਾ ਸਨਮਾਨ ਕਰਨ ਦਾ ਦਿਨ ਨਹੀਂ, ਸਗੋਂ ਅਧਿਆਪਕ ਤੇ ਵਿਦਿਆਰਥੀ ਵਿਚਕਾਰ ਮੌਜੂਦ ਪਵਿੱਤਰ ਅਤੇ ਸਨੇਹਪੂਰਣ ਰਿਸ਼ਤੇ ਨੂੰ ਯਾਦ ਕਰਨ ਦਾ ਵੀ ਮੌਕਾ ਹੈ। ਸਮਾਗਮ ਵਿਚ ਕਾਮਰਸ ਵਿਭਾਗ ਦੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗਗਨਪ੍ਰੀਤ ਕੌਰ ਤੇ ਪ੍ਰੋ. ਦਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੰਜਾਬੀ, ਅੰਗਰੇਜ਼ੀ ਤੇ ਕੰਪਿਊਟਰ ਆਦਿ ਵਿਭਾਗਾਂ ਤੋਂ ਸਟਾਫ ਮੈਂਬਰਾਂ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜਾਈ ਕੀਤੀ। ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਇਸ ਪਿਆਰ ਭਰੇ ਅਤੇ ਸਨੇਹਪੂਰਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਾਮਰੇਡ ਅਜਮੇਰ ਸਿੰਘ ਸਮਰਾ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ ਅੱਜ ਅਗਲੀ ਖ਼ਬਰ ਸਚਿਨ ਪਾਇਲਟ ਦਾ ਪੰਜਾਬ ਕਾਂਗਰਸ ਇੰਚਾਰਜ ਲੱਗਣਾ ਪਾਰਟੀ ਲਈ ਸ਼ੁੱਭ ਸੰਕੇਤ-ਚੇਅਰਮੈਨ ਨਾਨਕ ਜੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।