ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਬੰਗਾ, 10 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੌਲਤਪੁਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕਵੀਸ਼ਰੀ ਮੁਕਾਬਲੇ ਵਿਚ ਕਾਲਜ ਦੀਆਂ +2 ਕਾਮਰਸ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ, ਦਿਲਜੋਤ ਕੌਰ ਤੇ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਅਜੀਤ ਡੈਸਕ
11-09-2026