12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਨਵਾਂਸ਼ਹਿਰ, 11 ਸਤੰਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ. ਬੀ.

ਅਜੀਤ ਡੈਸਕ 12-09-2026
ਨਵਾਂਸ਼ਹਿਰ, 11 ਸਤੰਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ. ਬੀ. ਐਸ. ਨਗਰ ਦੇ ਐਸ. ਐਸ. ਪੀ. ਤੁਸ਼ਾਰ ਗੁਪਤਾ ਤੇ ਡੀ. ਐਸ. ਪੀ. ਪੰਕਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਚੌਕੀ ਜਾਡਲਾ ਤੋਂ ਹੁੰਦੇ ਹੋਏ ਰਾਹੋਂ ਰੋਡ ’ਤੇ ਜਾ ਰਹੀ ਸੀ ਤੇ ਜਦੋਂ ਉਹ ਪਿੰਡ ਸਹਾਬਪੁਰ ਦਾ ਮੋੜ ਮੁੜ ਕੇ ਪਿੰਡ ਸਹਾਬਪੁਰ ਵੱਲ ਨੂੰ ਗਈ ਤਾਂ 150 ਮੀਟਰ ਅੱਗੇ ਜਾ ਕੇ ਉਨ੍ਹਾਂ ਨੂੰ ਇਕ ਸ਼ੱਕੀ ਔਰਤ ਦਿਖਾਈ ਦਿੱਤੀ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 02 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜੋਤੀ ਪਤਨੀ ਕਰਨਜੀਤ ਵਾਸੀ ਸਾਂਸੀ ਕਾਲੋਨੀ ਲੰਗੜੋਆ, ਥਾਣਾ ਸਦਰ ਨਵਾਂਸ਼ਹਿਰ ਜ਼ਿਲ੍ਹਾ ਸ. ਭ. ਸ ਨਗਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।
ਪਿਛਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ’ਤੇ ਮਜਾਰਾ ’ਚ ਲੱਖਾਂ ਸੰਗਤਾਂ ਹੋਈਆਂ ਨਤਮਸਤਕ ਢਾਡੀ ਚਰਨ ਸਿੰਘ ਆਲਮਗੀਰ ਤੇ ਗੁ... ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਵਿਖੇ ਬਰਸੀ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।