13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਮਰਦੀਪ ਸਕੂਲ ਵਿਚ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ। ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਗੁਰਪ੍ਰੀਤ ਕੌਰ ਵਲੋਂ ਇਸ ਗਤੀਵਿਧੀ ਦਾ ਪ੍ਰਬੰਧ ਕੀਤਾ।

ਅਜੀਤ ਡੈਸਕ 13-09-2026
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ। ਸਹਿ-ਵਿੱਦਿਅਕ ਗਤੀਵਿਧੀਆਂ ਦੇ ਇੰਚਾਰਜ ਲੈਕਚਰਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਲੈਕਚਰਾਰ ਗੁਰਪ੍ਰੀਤ ਕੌਰ ਵਲੋਂ ਇਸ ਗਤੀਵਿਧੀ ਦਾ ਪ੍ਰਬੰਧ ਕੀਤਾ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਵਿਸ਼ੇ ’ਤੇ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਧੀਆ ਜੀਵਨ ਜਿਉਣ ਲਈ ਵਿੱਦਿਆ ਬਹੁਤ ਹੀ ਜ਼ਿਆਦਾ ਮਹੱਤਵਪੂਰਨ ਹੈ। ਵਿੱਦਿਆ ਤੋਂ ਬਿਨਾਂ ਮਨੁੱਖੀ ਜੀਵਨ ਅਧੂਰਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਦਲਜੀਤ ਕੌਰ, ਲੈਕਚਰਾਰ ਰਾਜਵਿੰਦਰ ਸਿੰਘ, ਲੈਕਚਰਾਰ ਅੰਜੂ ਮਹਿੰਮੀ , ਲੈਕਚਰਾਰ ਪਰਵੀਨ, ਲੈਕਚਰਾਰ ਰਣਜੀਤ ਕੌਰ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਸੜੋਆ ਛਿੰਝ ਮੇਲੇ ’ਚ ਰੁਸਤਮੇ ਬਾਹੜੋਵਾਲ ਦੀ ਝੰਡੀ ਰਹੀ ਅਗਲੀ ਖ਼ਬਰ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਲੱਗਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਅਜੇ ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।