14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ’ਚ ਡਾ. ਅੰਬੇਡਕਰ ਦੇ ਬੁੱਤਾਂ ਨਾਲ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੇ ਮੱਥੇ ’ਤੇ ਕਲੰਕ-ਭੱਟੀ, ਬਸਰਾ

ਕਟਾਰੀਆਂ, 13 ਸਤੰਬਰ (ਪ੍ਰੇਮੀ ਸੰਧਵਾਂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀ.

ਅਜੀਤ ਡੈਸਕ 14-09-2026
ਕਟਾਰੀਆਂ, 13 ਸਤੰਬਰ (ਪ੍ਰੇਮੀ ਸੰਧਵਾਂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਆਪਸੀ ਭਾਈਚਾਰੇ ਵਿਚ ਕੁੜੱਤਣ ਪੈਦਾ ਕਰਨ ਦੇ ਇਰਾਦੇ ਨਾਲ ਲੁਧਿਆਣਾ ਵਿਖੇ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਛੇੜਛਾੜ ਦੀ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਤੇ ਸੀਨੀਅਰ ਬਸਪਾ ਆਗੂ ਹਰਬਲਾਸ ਬਸਰਾ ਨੇ ਘੋਰ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਵਾਰ- ਵਾਰ ਵਾਪਰਨਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਉਨ੍ਹਾਂ ਕਿਹਾ ਬਾਬਾ ਸਾਹਿਬ ਦੇ ਬੁੱਤਾਂ ਨਾਲ ਵਾਰ-ਵਾਰ ਛੇੜਛਾੜ ਕਰਨ ਨਾਲ ਸਮੂਹ ਦਲਿਤ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਛੇੜਛਾੜ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਨਾ ਦਿੱਤੀਆਂ ਤਾਂ ਸਮੂਹ ਦਲਿਤ ਭਾਈਚਾਰਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰੇਗਾ। ਇਸ ਮੌਕੇ ਸੋਢੀ ਰਾਮ ਝੱਲੀ, ਚਰਨਜੀਤ, ਦੀਨ ਦਿਆਲ, ਕੁਲਦੀਪ ਸਿੰਘ, ਐਸ. ਪਾਲ ਸਿੰਘ ਹੀਰਾ, ਚਰਨਜੀਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਕਮਲਜੀਤ ਬੰਗਾ ਅਗਲੀ ਖ਼ਬਰ ਸਜਾਵਲਪੁਰ ’ਚ ਮਾਂ ਨੂੰ ਸਮਰਪਿਤ ਸ਼ਾਇਰਾਨਾ ਸ਼ਾਮ ਜੁੜੀ ਸਵ: ਅਮਰ ਕੌਰ ਮੰਡੇਰ ਦੇ ਜੀਵਨ ਸਫ਼ਰ ਨੂੰ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।