14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਮਨਾਇਆ

ਰਾਹੋਂ, 13 ਸਤੰਬਰ (ਉਂਕਾਰ ਸਿੰਘ ਰਾਠੋਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਕ ਜੱਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਤੇ ਸਮੁੱਚਾ ਮਾਹੌਲ ਗੁਰਬਾਣੀ ਦੇ ਰਸ ਵਿਚ ਰੰਗਿਆ ਨਜ਼ਰ ਆਇਆ।

ਗੁਰਦੁਆਰਾ ਸਿੰਘ ਸਭਾ ਰਾਹੋਂ ਵਿਖੇ ਸਮਾਗਮ ਦੌਰਾਨ ਕਥਾਵਾਚਕ ਤੇ ਕੀਰਤਨੀ ਜਥੇ। 14-09-2026
ਰਾਹੋਂ, 13 ਸਤੰਬਰ (ਉਂਕਾਰ ਸਿੰਘ ਰਾਠੋਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਬੱਸ ਸਟੈਂਡ ਰਾਹੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਕ ਜੱਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਤੇ ਸਮੁੱਚਾ ਮਾਹੌਲ ਗੁਰਬਾਣੀ ਦੇ ਰਸ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ। ਦੀਵਾਨ ਵਿਚ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਰਾਹੋਂ ਵਾਲਿਆਂ, ਕਥਾਵਾਚਕ ਭਾਈ ਸਰਬਜੀਤ ਸਿੰਘ ਤੇ ਕੀਰਤਨੀ ਜਥਾ ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ। ਰਾਗੀ ਜੱਥਿਆਂ ਵਲੋਂ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਬਾਬਾ ਦੀਪ ਸਿੰਘ ਜੀ ਸੇਵਕ ਜੱਥਾ ਤੇ ਭਾਈ ਘਨ੍ਹਈਆ ਜੀ ਸੇਵਕ ਜਥਾ ਵਲੋਂ ਵੀ ਸਮਾਗਮ ਵਿਚ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ। ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਕੀਤੀ ਦੀਪਮਾਲਾ ਨੇ ਸਮਾਗਮ ਦੀ ਸ਼ੋਭਾ ਨੂੰ ਹੋਰ ਵੀ ਚਾਰ ਚੰਨ ਲਗਾ ਦਿੱਤੇ। ਗੁਰਦੁਆਰਾ ਸਾਹਿਬ ਦਾ ਮਨਮੋਹਕ ਦ੍ਰਿਸ਼ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਮੌਕੇ ਮਾਸਟਰ ਦਿਲਬਾਗ ਸਿੰਘ, ਮਲਕੀਤ ਸਿੰਘ ਕਾਹਲੋ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੋਬੀ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ, ਰਜਿੰਦਰ ਸਿੰਘ ਰਾਠੋਰ, ਬੱਲੀ ਭੰਗਲ, ਸੁਰਿੰਦਰ ਸਿੰਘ, ਮਨਜੀਤ ਸਿੰਘ, ਰਘਵੀਰ ਸਿੰਘ, ਉਂਕਾਰ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ ਹੁੰਦਲ, ਕੁਲਦੀਪ ਸਿੰਘ ਰਾਠੋਰ, ਮੁਕੇਸ਼ ਕੁਮਾਰ ਚੋਪੜਾ, ਬਲਜੀਤ ਸਿੰਘ, ਸਤਪਾਲ ਸਿੰਘ, ਭਾਈ ਹਰਵਿੰਦਰ ਸਿੰਘ, ਕੁਲਬੀਰ ਸਿੰਘ ਗਰੇਵਾਲ, ਹਰਦੀਪ ਸਿੰਘ, ਗੁਰਸ਼ਰਨ ਸਿੰਘ ਰਾਠੋਰ, ਸਰਦਾਰ ਸਿੰਘ ਰਾਠੋਰ, ਗੁਰਦੀਪ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਇਕਬਾਲ ਸਿੰਘ, ਮਨਰਾਜ ਸਿੰਘ, ਬਚਿੱਤਰ ਸਿੰਘ, ਪਰਮਵੀਰ ਸਿੰਘ, ਪ੍ਰਭਵੀਰ ਸਿੰਘ, ਦਿਲਪ੍ਰੀਤ ਸਿੰਘ, ਪਰਮਜੀਤ ਸਿੰਘ ਰਾਠੋਰ, ਬਲਵਿੰਦਰ ਸਿੰਘ ਰਾਠੋਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਪਿਤਾ ਤੇ ਗੁਰੂ ਦੀ ਸੇਵਾ ਕਰਨ ਨਾਲ ਮਨੁੱਖ ਅਨੰਤ ਸੁੱਖਾਂ ਦੀ ਪ੍ਰਾਪਤੀ ਕਰ ਸਕਦੈ-ਅਚਾਰਿਆ ਨਮਰਤਾ ਨੰਦ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਿਖੇ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।