ਰੈਲੀ ਵਿਚ ਪਹੁੰਚੇ ਵਰਕਰਾਂ ਦਾ ਅਕਾਲੀ ਆਗੂ ਦਿਲਾਵਰ ਸਿੰਘ ਨੇ ਕੀਤਾ ਧੰਨਵਾਦ
ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਰਵਾਈ ਰੈਲੀ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦਿਲਾਵਰ ਸਿੰਘ ਦਿਲੀ ਟੱਪਰੀਆਂ ਰਾਣੇਵਾਲ ਤੇ ਹੋਰ ਆਗੂਆਂ ਵਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਕਰਾਂ ਵਲੋਂ ਦਿਖਾਇਆ ਉਤਸ਼ਾਹ, ਠਾਠਾਂ ਮਾਰਦੇ ਇਕੱਠ ਵਿਚ ਇਕਜੁੱਟਤਾ ਤੇ ਪਾਰਟੀ ਪ੍ਰਤੀ ਸਮਰਪਣ ਬੇਹੱਦ ਸ਼ਲਾਘਾਯੋਗ ਰਿਹਾ ਹੈ, ਜਿਸ ਨੂੰ ਵੇਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬਾਗੋਬਾਗ ਹੋ ਗਏ ਹਨ।
ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਰਵਾਈ ਰੈਲੀ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਦਿਲਾਵਰ ਸਿੰਘ ਦਿਲੀ ਟੱਪਰੀਆਂ ਰਾਣੇਵਾਲ ਤੇ ਹੋਰ ਆਗੂਆਂ ਵਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਕਰਾਂ ਵਲੋਂ ਦਿਖਾਇਆ ਉਤਸ਼ਾਹ, ਠਾਠਾਂ ਮਾਰਦੇ ਇਕੱਠ ਵਿਚ ਇਕਜੁੱਟਤਾ ਤੇ ਪਾਰਟੀ ਪ੍ਰਤੀ ਸਮਰਪਣ ਬੇਹੱਦ ਸ਼ਲਾਘਾਯੋਗ ਰਿਹਾ ਹੈ, ਜਿਸ ਨੂੰ ਵੇਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬਾਗੋਬਾਗ ਹੋ ਗਏ ਹਨ। ਦਿਲੀ ਨੇ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਵਿੱਚ ਇਲਾਕੇ ਦੇ ਹਰ ਪਿੰਡ ਦੇ ਪੰਚਾਂ-ਸਰਪੰਚਾਂ ਤੇ ਹਰ ਵਰਗ ਦੇ ਵਰਕਰਾਂ ਨੇ ਅਹਿਮ ਯੋਗਦਾਨ ਪਾਇਆ ਹੈ। ਇਸ ਮੌਕੇ ਜਥੇਦਾਰ ਮੋਹਣ ਸਿੰਘ, ਗੁਰਨਾਮ ਸਿੰਘ, ਹਰਭਜਨ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ, ਗੁਰਨੇਕ ਸਿੰਘ, ਬੂਟਾ ਸਿੰਘ ਮਡਿਆਣੀ ਆਦਿ ਹਾਜ਼ਰ ਸਨ।