17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਹੋਣਹਾਰ ਵਿਦਿਆਰਥੀ। ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਬੀ.ਸੀ.ਏ. ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 16 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ਵਿਚ ਕਰਵਾਈ ਗਈ ਬੀ. ਸੀ.

ਅਜੀਤ ਡੈਸਕ 17-09-2026
ਦਸੂਹਾ, 16 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ਵਿਚ ਕਰਵਾਈ ਗਈ ਬੀ.ਸੀ.ਏ. ਦੂਜੇ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਕਾਲਜ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਦੱਸਿਆ ਕਿ ਸੁੱਭਦਰਾ ਨੇ 8.21 ਸੀ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿੱਚ ਪਹਿਲਾ ਸਥਾਨ, ਭੂਮਿਕਾ ਨੇ 8.04 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਦਿਲਜੀਤ ਕੌਰ ਨੇ 7.96 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਬੀ.ਸੀ.ਏ. ਵਿਭਾਗ ਦੇ ਮੁਖੀ ਡਾ. ਮੋਹਿਤ ਸ਼ਰਮਾ, ਪ੍ਰੋ. ਜਗਦੀਪ ਸਿੰਘ, ਪ੍ਰੋ. ਹਰਜੀਤ ਕੌਰ ਅਤੇ ਸਮੂਹ ਵਿਭਾਗੀ ਸਟਾਫ਼ ਦੀ ਮਿਹਨਤ ਅਤੇ ਸਮਰਪਣ ਨੂੰ ਦਿੱਤਾ।
ਪਿਛਲੀ ਖ਼ਬਰ ਪਿੰਡ ਪੁਹਾਰੀ ਛਿੰਝ ਮੇਲੇ ’ਚ ਭਾਜਪਾ ਨੇਤਾ ਸੁਸ਼ੀਲ ਪਿੰਕੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਗਲੀ ਖ਼ਬਰ ਪਿੰਡ ਹਰਸਾ ਕਲੋਤਾ ਦਾ 22ਵਾਂ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।