19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਟੌਂਸਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਠਗੜ੍ਹ, 18 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਟੌਂਸਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਸ਼ਰਧਾ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਤੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 19-09-2026
ਕਾਠਗੜ੍ਹ, 18 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਟੌਂਸਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਸ਼ਰਧਾ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਤੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿਚ ਭਾਰੀ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਅਤੇ ‘ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸਮੂਹ ਪਿੰਡ ਟੌਂਸਾ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਆਪ’ ਦੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ, ‘ਆਪ’ ਆਗੂ ਅਸ਼ੋਕ ਕਟਾਰੀਆ ਤੇ ‘ਆਪ’ ਦੇ ਸੀਨੀਅਰ ਆਗੂ ਜਸਵੀਰ ਸਿੰਘ ਘੁੰਮਣ ਨੇ ਕਿਹਾ ਕਿ ਸਮਾਜ ਵਿਚ ਧਾਰਮਿਕ ਤੇ ਅਧਿਆਤਮਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਤੋਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ ਬ੍ਰਹਮਪੁਰੀ ਨੂੰ ਸਦਮਾ, ਭੈਣ ਕਮਲਜੀਤ ਬੱ... ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਚ ‘ਲਾਇਬ੍ਰੇਰੀ ਦੀ ਵਰਤੋਂ ’ਤੇ ਵਿਹਾਰ’ ਵਿਸ਼ੇ ’ਤੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।