22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਵਾਂਸ਼ਹਿਰ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕੱਲ੍ਹ

ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੇ ਆਈ. ਟੀ.

ਨਵਾਂਸ਼ਹਿਰ ਵਿਖੇ ਐਸ. ਡੀ. ਐਮ. ਅਨਮਜੋਤ ਕੌਰ ਡਰੋਨ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਸਮੇਂ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰਦੇਸ਼ ਦਿੰਦੇ ਹੋਏ। 22-09-2026
ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੇ ਆਈ. ਟੀ. ਆਈ. ਗਰਾਊਂਡ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਐਸ. ਡੀ. ਐਮ. ਨਵਾਂਸ਼ਹਿਰ ਅਨਮਜੋਤ ਕੌਰ ਨੇ ਆਪਣੇ ਦਫ਼ਤਰ ਵਿਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸੰਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ। ਐਸ. ਡੀ. ਐਮ. ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜਥੇ ਵਲੋਂ ਗੁਰਬਾਣੀ ਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ।
ਪਿਛਲੀ ਖ਼ਬਰ ਮਾਂ ਵੈਸ਼ਨੂੰ ਭਗਵਤੀ ਲੰਗਰ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪ੍ਰਭਜੋਤ ਸਿੰਘ ਰਾਹੋਂ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।