22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਨੂੰ

ਬੰਗਾ, 21 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ ਨੂੰ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ।

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐਸ. ਡੀ. ਐਮ. ਵਿਪਿਨ ਭੰਡਾਰੀ ਡਰੋਨ ਸ਼ੋਅ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ। 22-09-2026
ਬੰਗਾ, 21 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ ਨੂੰ ਬੰਗਾ ਦੇ ਸਿੱਖ ਨੈਸ਼ਨਲ ਕਾਲਜ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ ਡਰੋਨ ਤਕਨੀਕ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਐਸ. ਡੀ. ਐਮ. ਬੰਗਾ ਵਿਪਿਨ ਭੰਡਾਰੀ ਨੇ ਸਿੱਖ ਨੈਸ਼ਨਲ ਕਾਲਜ ਵਿਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸੰਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ। ਐਸ. ਡੀ. ਐਮ. ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜਥੇ ਵਲੋਂ ਗੁਰਬਾਣੀ ਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਕਾਂ ਤੇ ਸੰਗਤ ਦੇ ਬੈਠਣ ਲਈ ਉਚਿਤ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰੋਗਰਾਮ ਵਾਲੀ ਥਾਂ ‘ਤੇ ਸੁਰੱਖਿਆ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਹੋਈ ਆਰੰਭ-ਪ੍ਰਧਾਨ ਲੱਕੀ ਅਗਲੀ ਖ਼ਬਰ ਪਿੰਡ ਜਾਨੀਆਂ ਦਾ ਸਾਲਾਨਾ ਛਿੰਝ ਮੇਲਾ ਸ਼ੇਰਾ ਬਾਬਾ ਫਲਾਹੀ ਨੇ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।