22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਹੋਈ ਆਰੰਭ-ਪ੍ਰਧਾਨ ਲੱਕੀ

ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਵਿਚ ਰੋਟਰੀ ਕਲੱਬ ਨਵਾਂਸ਼ਹਿਰ ਵਿਖ਼ੇ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਭਾਜਪਾ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਜ਼ਿਲ੍ਹੇ ਵਿਚ ਦਾਖਲ ਹੋਣ ਦੇ ਸਵਾਗਤ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ।

ਨਵਾਂਸ਼ਹਿਰ ਵਿਖੇ ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨਾਲ ਹੋਰ। 22-09-2026
ਨਵਾਂਸ਼ਹਿਰ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਵਿਚ ਰੋਟਰੀ ਕਲੱਬ ਨਵਾਂਸ਼ਹਿਰ ਵਿਖ਼ੇ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਭਾਜਪਾ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਜ਼ਿਲ੍ਹੇ ਵਿਚ ਦਾਖਲ ਹੋਣ ਦੇ ਸਵਾਗਤ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ. ਜੇ. ਪੀ. ਕੇਂਦਰ ਸਰਕਾਰ ਨੇ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਭਾਜਪਾ ਪੰਜਾਬ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਇਕ ਵਿਸ਼ੇਸ਼ ਜਾਗਰੂਕਤਾ ਕਰਨ ਲਈ ‘ਨਸ਼ਾ ਮੁਕਤ ਪੰਜਾਬ’ ਯਾਤਰਾ ਵੱਖ-ਵੱਖ ਸ਼ਹਿਰਾਂ ਦੀ ਲੜੀ ਵਿਚ ਨਵਾਂਸ਼ਹਿਰ ਦੇ ਲਈ ਜ਼ੋਨ 2, ਫ਼ਤਿਹਗੜ੍ਹ ਸਾਹਿਬ ਤੋਂ ਬਾਅਦ 28 ਸਤੰਬਰ ਨੂੰ ਬਲਾਚੌਰ ਦੇ ਪਿੰਡ ਓਧਨੋਵਾਲ ਤੋਂ ਸ਼ੁਰੂ ਹੋ ਕੇ ਨਵਾਂਸ਼ਹਿਰ ਅੰਬੇਡਕਰ ਚੌਕ ਵਿਚ ਡਾ. ਭੀਮ ਰਾਓ ਅੰਬੇਡਕਰ ਨੂੰ ਫੁੱਲ ਮਾਲਾ ਭੇਟ ਕਰਨ ਉਪਰੰਤ, ਖਟਕੜ ਕਲਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ ’ਤੇ ਨਤਮਸਤਕ ਹੋ ਕੇ ਸਮਾਪਤੀ ਹੋਵੇਗੀ। ਪ੍ਰਧਾਨ ਲੱਕੀ ਨੇ ਕਿਹਾ ਕਿ ਬੀ. ਜੇ. ਪੀ. ਕੇਂਦਰ ਸਰਕਾਰ ਨੇ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਮੀਟਿੰਗ ਨੂੰ ਵੱਖ-ਵੱਖ ਭਾਜਪਾ ਆਗੂਆਂ ਐਡਵੋਕੇਟ ਵਿਸ਼ਾਲ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ, ਰਜਨੀ ਕੰਡਾ ਜ਼ਿਲ੍ਹਾ ਸੈਕਟਰੀ, ਚੇਤ ਰਾਮ ਰਤਨ ਜ਼ਿਲ੍ਹਾ ਪ੍ਰਧਾਨ ਐਸ. ਸੀ. ਮੋਰਚਾ, ਡਾ. ਤਜਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਮੈਡੀਕਲ, ਰਾਣਾ ਕਮਲਜੀਤ ਮਹਿੰਦੀਪੁਰ, ਮੰਡਲ ਪ੍ਰਧਾਨ ਮਨੀਸ਼ ਅਗਨੀਹੋਤਰੀ, ਜਤਿੰਦਰ ਸਿੰਘ ਸੈਣੀ ਜ਼ਿਲ੍ਹਾ ਕੋਆਡੀਨੇਟਰ ਬੀ. ਸੀ., ਡਾ. ਕੁਲਵਿੰਦਰ ਇੰਚਾਰਜ ਸ਼ੋਸ਼ਲ ਮੀਡੀਆ, ਡਾ. ਭਾਸਕਰ ਪਾਠਕ, ਬਹਾਦਰ ਚੰਦ ਅਰੋੜਾ ਪ੍ਰਧਾਨ ਵਪਾਰ ਮੰਡਲ, ਟੀਕਮ ਚੌਧਰੀ ਵਾਈਸ ਪ੍ਰਧਾਨ ਮਨੋਰਟੀ ਪੰਜਾਬ ਨੇ ਕਿਹਾ ਕਿ ਨਸ਼ੇ ਦੀ ਦਲ-ਦਲ ਵਿਚ ਫਸ ਕੇ ਪੰਜਾਬ ਦੇ ਨੌਜਵਾਨ ਨਿੱਤ ਦਿਨ ਆਪਣੀਆਂ ਜਾਨਾਂ ਗੁਆ ਰਹੇ ਹਨ, ਘਰਾਂ ਦੇ ਘਰ ਖਾਲੀ ਹੋ ਚੁੱਕੇ ਹਨ। ਬੁਲਾਰਿਆ ਨੇ ਕਿਹਾ ਕਿ ਨੌਜਵਾਨ ਹੀ ਆਪਣੇ ਪਰਿਵਾਰ ਤੇ ਦੇਸ਼ ਦਾ ਭਵਿੱਖ ਹਨ, ਇਸ ਲਈ ਪੰਜਾਬ ਦੇ ਨੌਜਵਾਨਾਂ ਦਾ ਸੁਰੱਖਿਅਤ ਰਹਿਣਾ ਤੰਦਰੁਸਤ ਰਹਿਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਸ਼ਾਲ ਚੋਪੜਾ ਮੰਡਲ ਪ੍ਰਧਾਨ ਰਾਹੋਂ, ਜਸਪ੍ਰੀਤ ਸਿੰਘ ਮਹਾਲੋਂ ਸੈਕਟਰੀ, ਕੁਲਵਿੰਦਰ ਸਿੰਘ ਮੰਡਲ ਪ੍ਰਧਾਨ ਬੀ. ਸੀ., ਮਨੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਮਨੋਰਟੀ, ਨਿਰਮਲ ਰਾਜਪੂਤ, ਜਤਿੰਦਰ ਅਬਰੋਲ, ਕਰਣ ਕੁਮਾਰ, ਜ਼ਿਲ੍ਹਾ ਮਹਿਲਾ ਆਗੂ ਰਾਣੀ ਚੌਧਰੀ, ਬਬੀਤਾ ਕਾਲੀਆ, ਮੈਡਮ ਸੁਨੀਤਾ ਗੌਤਮ, ਦਿਨੇਸ਼ ਕੁਮਾਰ, ਰਜਿੰਦਰ ਬਜ਼ਾਜ਼, ਅਵਤਾਰ ਤਾਰੀ, ਅਸ਼ਵਨੀ ਨਈਅਰ, ਰਾਜੇਸ਼ ਰਾਮ ਪ੍ਰਵਾਸੀ ਕੋਆਰਡੀਨੇਟਰ, ਚੰਦਰ ਮੋਹਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।