23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬਾਬਾ ਸ੍ਰੀਚੰਦ ਦੇ ਅਸਥਾਨ ਪਿੰਡ ਰੁੜਕੀ ਮੁਗਲਾਂ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਬਾਬਾ ਸ੍ਰੀਚੰਦ ਦੇ ਅਸਥਾਨ ਪਿੰਡ ਰੁੜਕੀ ਮੁਗਲਾਂ ਵਿਖੇ ਕੀਰਤਨ ਕਰਦੇ ਬਾਬਾ ਜੀਵਨ ਸਿੰਘ ਬਗੀਚੀ ਵਾਲੇ। ਤਸਵੀਰ : ਚਾਹਲ 23-09-2026
ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬਾਬਾ ਸ੍ਰੀਚੰਦ ਦੇ ਅਸਥਾਨ ਪਿੰਡ ਰੁੜਕੀ ਮੁਗਲਾਂ ਵਿਖੇ ਬਾਬਾ ਸ੍ਰੀਚੰਦ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਧਾਰਮਿਕ ਵਿਚਾਰਾਂ ਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲਿਆਂ ਨੇ ਕੀਰਤਨ ਕਰਦਿਆਂ ਕਿਹਾ ਕਿ ਬਾਬਾ ਸ੍ਰੀਚੰਦ ਜੀ ਦਾ ਜੀਵਨ ਤਿਆਗ, ਸੇਵਾ, ਸਿਮਰਨ ਤੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਰਿਹਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਸਾਦਗੀ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਬਾਬਾ ਸ੍ਰੀਚੰਦ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਮਨੁੱਖ ਨੂੰ ਨੇਕ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਸੰਤਾਂ-ਮਹਾਂਪੁਰਖਾਂ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਡਾਕਟਰਾਂ ਦੀਆਂ ਟੀਮਾਂ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ, ਜਨਰਲ ਬਿਮਾਰੀਆਂ ਦੀ ਮੁਫ਼ਤ ਜਾਂਚ ਤੇ ਖੂਨਦਾਨ ਕੈਂਪ ਵੀ ਲਗਾਇਆ। ਇਸ ਮੌਕੇ ਸੰਗਤਾਂ ਲਈ ਲੰਗਰ ਲਗਾਇਆ। ਇਸ ਮੌਕੇ ਮੁੱਖ ਸੇਵਾਦਾਰ ਰਾਮਦਾਸ, ਸਾਬਕਾ ਵਿਧਾਇਕ ਹਰਗੋਪਾਲ ਸਿੰਘ, ਢਾਡੀ ਜਸਦੀਪ ਸਿੰਘ ਨਾਗਰਾ, ਸੰਤੋਖ ਸਿੰਘ ਸਿੰਬਲ ਮਜਾਰਾ, ਗੁਰਜਿੰਦਰ ਸਿੰਘ ਠੇਕੇਦਾਰ, ਜਗਦੀਸ਼ ਸਿੰਘ ਖਾਲਸਾ, ਹਰਦੀਪ ਸਿੰਘ ਨਾਗਰਾ, ਅਮਰੀਕ ਸਿੰਘ ਮਹਿੰਦਪੁਰ, ਕੁਲਵਿੰਦਰ ਸਿੰਘ, ਨਵਦੀਪ ਸੂਦ, ਨਿਰਮਲ ਸਿੰਘ, ਰਾਮ ਲਾਲ ਭੱਟੀ, ਗੁਰਦੀਪ ਸਿੰਘ ਹੈੱਡ ਗ੍ਰੰਥੀ ਮਾਛੀਵਾੜਾ ਸਾਹਿਬ, ਕੇਵਲ ਸਿੰਘ ਮੀਰਪੁਰ ਜੱਟਾਂ, ਰਾਮ ਕ੍ਰਿਸ਼ਨ ਧੌਲਾ, ਮਨਜੀਤ ਸਿੰਘ, ਰੋਹਿਤ ਮਨਾਲੀ, ਕੁਲਵਿੰਦਰ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਇਲਾਕੇ ਪੱਧਰ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਹਿਲ ਗਹਿਲਾ ਵਿਖੇ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਯੂਨੀਅਨ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।