25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਐੱਨ. ਟੀ. ਏ-ਨੈੱਟ (ਕਾਮਰਸ) ਦੀ ਪ੍ਰੀਖਿਆ ਪਾਸ ਕਰ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਸ਼ਨ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਦੀ ਐੱਮ. ਕਾਮ.

ਅਜੀਤ ਡੈਸਕ 25-09-2026
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਪੋਸਟ ਗ੍ਰੈਜੂਏਸ਼ਨ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਦੀ ਐੱਮ.ਕਾਮ. ਸੈਸ਼ਨ 2025-26 ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਜੂਨ 2026 ਵਿੱਚ ਹੋਈ ਐੱਨ. ਟੀ.ਏ- ਨੈੱਟ ਟੀ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਜਸ਼ਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਸਮੇਤ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਕਾਮਰਸ ਵਿਭਾਗ ਦੇ ਮੁਖੀ ਡਾ. ਸੋਨੀਆ ਚੌਹਾਨ, ਸਮੂਹ ਅਧਿਆਪਕ ਵਰਗ ਨੇ ਜਸ਼ਨਪ੍ਰੀਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਜਸ਼ਨਪ੍ਰੀਤ ਕੌਰ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।
ਪਿਛਲੀ ਖ਼ਬਰ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ 11ਵਾਂ ਆਯੂਰਵੇਦ ਦਿਵਸ ਮਨਾਇਆ ਅਗਲੀ ਖ਼ਬਰ ਖੇਡਾਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ -ਜਸਜੀਤ ਸਿੰਘ ਸਹਾਇਕ ਡਾਇਰੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।