25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ 11ਵਾਂ ਆਯੂਰਵੇਦ ਦਿਵਸ ਮਨਾਇਆ

ਨਵਾਂਸ਼ਹਿਰ, 24 ਸਤੰਬਰ (ਜਸਬੀਰ ਸਿੰਘ ਨੂਰਪੁਰ)- ਮੰਤਰਾਲਾ ਆਯੂਸ਼, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਸਰਬਜੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਵਿਨੋਦ ਕੁਮਾਰ, ਸੁਪਰਡੈਂਟ ਅਤੇ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਬੀ.

ਬੀ. ਐਲ. ਐਮ ਕਾਲਜ ਨਵਾਂਸ਼ਹਿਰ ਵਿਖੇ ਮਨਾਏ ਆਯੂਰਵੇਦ ਦਿਵਸ ਮੌਕੇ ਦੀਆਂ ਤਸਵੀਰਾਂ। 25-09-2026
ਨਵਾਂਸ਼ਹਿਰ, 24 ਸਤੰਬਰ (ਜਸਬੀਰ ਸਿੰਘ ਨੂਰਪੁਰ)- ਮੰਤਰਾਲਾ ਆਯੂਸ਼, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਸਰਬਜੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ, ਵਿਨੋਦ ਕੁਮਾਰ, ਸੁਪਰਡੈਂਟ ਅਤੇ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਇੰਚਾਰਜ ਡਾ. ਹਰਦੀਪ ਕੌਰ ਦੇ ਸਹਿਯੋਗ ਨਾਲ 11ਵਾਂ ਆਯੂਰਵੇਦ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਾਲ ਦੇ ਆਯੂਰਵੇਦ ਦਿਵਸ ਦਾ ਥੀਮ (ਸਿਹਤਮੰਦ ਭਵਿੱਖ ਲਈ ਆਯੂਰਵੇਦ) ਰਿਹਾ। ਵਿਆਖਿਆਨਾਂ ਤੋਂ ਪਹਿਲਾਂ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਗੁਭਿੰਦਰ ਕੌਰ, ਕਾਸਮੈਟੋਲੋਜੀ ਵਿਭਾਗ ਦੀ ਮੁਖੀ ਪ੍ਰੋ. ਰਣਜੀਤ ਕੌਰ ਅਤੇ ਆਯੂਰਵੇਦ ਵਿਭਾਗ ਦੇ ਮੈਂਬਰਾਂ ਵੱਲੋਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਸਿਹਤ ਲਈ ਮਹੱਤਵ ਬਾਰੇ ਵੀ ਜਾਣੂੰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਵਿਨੋਦ ਭਾਰਦਵਾਜ, ਵਿਸ਼ੇਸ਼ ਮਹਿਮਾਨ ਸ੍ਰੀਮਤੀ ਸ਼ੁਭਕਾਮਨਾ, ਡਾ. ਅਮਰਪ੍ਰੀਤ ਕੌਰ ਢਿੱਲੋਂ, ਡਾ. ਸਰਬਜੀਤ ਕੌਰ ਅਤੇ ਆਯੁਰਵੇਦ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਦੀਪ ਪ੍ਰਜਵਲਿਤ ਕਰਕੇ ਅਤੇ ਭਗਵਾਨ ਧਨਵੰਤਰੀ ਦੇ ਚਰਨਾਂ ਵਿੱਚ ਫੁੱਲ ਅਰਪਿਤ ਕਰਕੇ ਕੀਤੀ ਗਈ। ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਡਾ. ਰਮਿੰਦਰ ਕੌਰ, ਡਾ. ਜੋਤੀ ਅਤੇ ਡਾ. ਰਮਨਦੀਪ ਕੁਮਾਰ ਨੇ ਵਿਦਿਆਰਥਣਾਂ ਨੂੰ ਆਯੂਰਵੇਦ ਅਤੇ ਸਿਹਤਮੰਦ ਜੀਵਨ-ਸ਼ੈਲੀ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਪਹਿਲੇ ਬੁਲਾਰੇ ਡਾ. ਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਰੋਜ਼ਾਨਾ ਜੀਵਨ ਵਿੱਚ ਨਿਯਮਿਤ ਦਿਨਚਰਿਆ ਅਪਣਾਉਣ, ਧਿਆਨ ਕਰਨ, ਪੇਟ ਅਤੇ ਪਾਚਨ ਤੰਤਰ ਨੂੰ ਸੰਤੁਲਿਤ ਰੱਖਣ ਅਤੇ ਪੂਰੀ ਤੇ ਸਹੀ ਨੀਂਦ ਲੈਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਡਾ. ਜੋਤੀ ਨੇ ਮੌਸਮੀ ਸਬਜ਼ੀਆਂ ਅਤੇ ਫਲ ਖਾਣ, ਹਰੇ-ਭਰੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਰਸੋਈ ਵਿੱਚ ਮੌਜੂਦ ਕੁਦਰਤੀ ਚੀਜ਼ਾਂ ਦੀ ਔਸ਼ਧੀ ਮਹੱਤਤਾ ਬਾਰੇ ਦੱਸਿਆ। ਡਾ. ਰਾਮਨਦੀਪ ਕੁਮਾਰ ਨੇ ਵਿਦਿਆਰਥਣਾਂ ਨੂੰ ਤਣਾਅ ਪ੍ਰਬੰਧਨ ਅਤੇ ਆਪਣੇ ਆਪ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਵਿਆਖਿਆਨਾਂ ਉਪਰੰਤ ਵਿਨੋਦ ਭਾਰਦਵਾਜ, ਸਕੱਤਰ, ਕਾਲਜ ਮੈਨੇਜਿੰਗ ਕਮੇਟੀ ਅਤੇ ਡਾ. ਸਰਬਜੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕਰਦਿਆਂ ਆਯੂਰਵੇਦ ਦੀ ਮਹੱਤਤਾ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੀ ਮੰਚ ਸੰਚਾਲਨਾ ਓਂਕਾਰ ਸਿੰਘ ਵੱਲੋਂ ਬਾਖੂਬੀ ਕੀਤੀ ਗਈ। ਵਿਆਖਿਆਨਾਂ ਤੋਂ ਬਾਅਦ ਆਯੂਰਵੇਦ ਵਿਭਾਗ ਦੇ ਮੈਂਬਰਾਂ ਵੱਲੋਂ ਆਯੂਰਵੈਦਿਕ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਦੌਰਾਨ ਕਾਲਜ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ। ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਆਯੂਰਵੇਦ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਅਧਿਕਾਰੀਆਂ ਅਤੇ ਮੈਂਬਰਾਂ, ਐਨ.ਐੱਸ.ਐੱਸ. ਯੂਨਿਟ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭਪਾਤਰੀ ਸਕੀਮਾਂ ਦਾ ਲਾਭ ਦੇਵਾਂਗੇ - ਆਗੂ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਐੱਨ. ਟੀ. ਏ-ਨੈੱਟ (ਕਾਮਰਸ) ਦੀ ਪ੍ਰੀਖਿਆ ਪਾਸ ਕਰ ਕੇ ਕਾਲਜ ਦਾ ਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।