25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਰੁੜਕੀ ਕਲਾਂ-ਕੌਲਗੜ੍ਹ ਸੜਕ ’ਤੇ ਪ੍ਰੀਮਿਕਸ ਕੰਮ ਸ਼ੁਰੂ

ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਰੁੜਕੀ ਕਲਾਂ ਤੋਂ ਕੌਲਗੜ੍ਹ ਨੂੰ ਜਾਂਦੀ ਸੜਕ ’ਤੇ ਲੰਮੇ ਸਮੇਂ ਤੋਂ ਰੁਕਿਆ ਪ੍ਰੀਮਿਕਸ ਪਾਉਣ ਦਾ ਕੰਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਸ਼ੁਰੂ ਕਰਵਾਇਆ ਗਿਆ। ਕਰੀਬ 1.

ਅਜੀਤ ਡੈਸਕ 25-09-2026
ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਰੁੜਕੀ ਕਲਾਂ ਤੋਂ ਕੌਲਗੜ੍ਹ ਨੂੰ ਜਾਂਦੀ ਸੜਕ ’ਤੇ ਲੰਮੇ ਸਮੇਂ ਤੋਂ ਰੁਕਿਆ ਪ੍ਰੀਮਿਕਸ ਪਾਉਣ ਦਾ ਕੰਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਸ਼ੁਰੂ ਕਰਵਾਇਆ ਗਿਆ। ਕਰੀਬ 1.72 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ 32 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ। ਕੰਮ ਮੁੜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੇ ਰਾਹਤ ਦਾ ਸਾਹ ਲੈਂਦਿਆਂ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਅਸ਼ੋਕ ਕਟਾਰੀਆ ਨੇ ਦੱਸਿਆ ਕਿ ਬਰਸਾਤ ਕਾਰਨ ਸੜਕ ਦਾ ਕੰਮ ਰੁਕ ਗਿਆ ਸੀ, ਪਰ ਮੌਸਮ ਸਾਫ਼ ਹੋਣ ਉਪਰੰਤ ਹੁਣ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ’ਤੇ ਲੁੱਕ ਤੇ ਬਜਰੀ ਪਾਉਣ ਦਾ ਕੰਮ ਇੱਕ ਦਿਨ ਵਿੱਚ ਹੀ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਜਿਹੜੀਆਂ ਸੜਕਾਂ ’ਤੇ ਪ੍ਰੀਮਿਕਸ ਦਾ ਕੰਮ ਬਕਾਇਆ ਹੈ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ। ਅਸ਼ੋਕ ਕਟਾਰੀਆ ਨੇ ਕਿਹਾ ਕਿ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੜਾਅ ਵਾਰ ਮੁਕੰਮਲ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਜਾਰੀ ਰਹਿਣਗੇ। ਇਸ ਮੌਕੇ ਸਾਬਕਾ ਪੰਚ ਜੁਝਾਰ ਸਿੰਘ, ਜੋਗਾ ਸਿੰਘ ਜਗਿਆਸੂ, ਫੌਜੀ ਕਰਨੈਲ ਸਿੰਘ, ਗੁਰਵਿੰਦਰ ਸਿੰਘ ਨੈਬੀ, ਚੌਧਰੀ ਬਲਕਾਰ ਸਿੰਘ, ਜੱਸੀ ਸ਼ੇਤਰਾ, ਪਰਵਿੰਦਰ ਸਿੰਘ ਰਾਜੂ ਅਤੇ ਪੰਚ ਜੁਝਾਰ ਸਿੰਘ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ। ਉਨ੍ਹਾਂ ਰੁਕੇ ਹੋਏ ਕੰਮ ਦੇ ਮੁੜ ਸ਼ੁਰੂ ਹੋਣ ’ਤੇ ਤਸੱਲੀ ਪ੍ਰਗਟ ਕਰਦਿਆਂ ਆਸ ਜਤਾਈ ਕਿ ਬਾਕੀ ਰਹਿੰਦੇ ਸੜਕੀ ਕੰਮ ਵੀ ਜਲਦ ਨੇਪਰੇ ਚੜ੍ਹਾਏ ਜਾਣਗੇ।
ਪਿਛਲੀ ਖ਼ਬਰ ਪਿੰਡ ਬਚਾਓ, ਪੰਜਾਬ ਬਚਾਓ ਵਲੋਂ ਬਲਾਚੌਰ ’ਚ ਸੈਮੀਨਾਰ 10 ਨੂੰ -ਕਰਨ ਸਿੰਘ ਰਾਣਾ ਅਗਲੀ ਖ਼ਬਰ ਗੁਲਪੁਰ ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।