26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

ਬੰਗਾ, 25 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਕਰਾਇਆ। ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਬੰਗਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ।

ਪਿੰਡ ਮੀਰਪੁਰ ਜੱਟਾਂ ਵਿਖੇ ਪਰਵਿੰਦਰ ਪਾਲ ਸਿੰਘ ਰਾਠੌਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਦਾ ਸਵਾਗਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ। ਤਸਵੀਰ ਹਰਕੰਵਲ ਸਿੰਘ ਕੌਲਗੜ੍ਹ 26-09-2026
ਬੰਗਾ, 25 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਕਰਾਇਆ। ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਬੰਗਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਗੁਰਮੁਖ ਸਿੰਘ, ਸਤਨਾਮ ਸਿੰਘ ਹਜੂਰੀ ਰਾਗੀ ਤੇ ਭਾਈ ਗੁਰਦਾਸ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਦੀ ਵਿਚਾਰਧਾਰਕ ਸਾਂਝ ਸੰਗਤਾਂ ਨਾਲ ਪਾਈ। ਉਨ੍ਹਾਂ ਦੱਸਿਆ ਕਿ ਅਸੀਂ ਸ਼ਬਦ ਗੁਰੂ ਤੋਂ ਸੇਧ ਲੈ ਕੇ ਆਪਣਾ ਲੋਕ ਤੇ ਪਰਲੋਕ ਸਵਾਰ ਸਕਦੇ ਹਾਂ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਮੈਨੇਜਰ ਭੁਪਿੰਦਰ ਸਿੰਘ, ਭਾਈ ਜੋਗਾ ਸਿੰਘ ਢਾਹਾਂ ਕਲੇਰਾਂ, ਸੁਖਵਿੰਦਰ ਸਿੰਘ ਗੋਬਿੰਦਪੁਰ, ਕੁਲਜਿੰਦਰਜੀਤ ਸਿੰਘ ਸੋਢੀ, ਜੋਗਿੰਦਰ ਸਿੰਘ ਅਰੋੜਾ, ਰੰਮੀ ਅਰੋੜਾ, ਜਰਨੈਲ ਸਿੰਘ, ਦਮਨਜੀਤ ਸਿੰਘ ਗਾਂਧੀ, ਇਕਬਾਲ ਸਿੰਘ ਬੰਗਾ, ਲਖਬੀਰ ਸਿੰਘ ਜੀਂਦੋਵਾਲ, ਹਰਬੰਸ ਸਿੰਘ, ਹਰਦੀਪ ਕੌਰ ਪੰਚ, ਤਜਿੰਦਰ ਕੌਰ, ਸੁਖਦੀਪ ਕੌਰ, ਹਰਪ੍ਰੀਤ ਸਿੰਘ, ਨਰੇਸ਼ ਮਜਾਰੀ, ਨਵੀਨ ਮਜਾਰੀ, ਰਜਿੰਦਰ ਸਿੰਘ ਜੱਸਲ, ਐਡਵੋਕੇਟ ਰਵਿੰਦਰ ਸਿੰਘ, ਬਲਵੀਰ ਸਿੰਘ, ਸ: ਪਰਮਜੀਤ ਸਿੰਘ ਖਾਲਸਾ ਝਿੱਕਾ, ਕੁਲਵੰਤ ਸਿੰਘ ਖਾਲਸਾ, ਕਰਮਵੀਰ ਸਿੰਘ, ਜਸਰਾਜ ਸਿੰਘ, ਜਸਕਰਨ ਸਿੰਘ ਬੰਗਾ, ਬੀਬੀ ਜਸਵਿੰਦਰ ਕੌਰ ਅਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਬੰਗਾ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਪਿੰਡ ਪਰਾਗਪੁਰ ਵਿਖੇ ਦੋ ਦਿਨਾ 15ਵਾਂ ਛਿੰਝ ਮੇਲਾ ਧੂਮ ਧੜੱਕੇ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।