26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਭਲਕੇ ਹੋਣਗੇ ਦੂਜੇ ਵਿਸ਼ੇਸ਼ ਲੜੀਵਾਰ ਗੁਰਮਤਿ ਸਮਾਗਮ

ਉੜਾਪੜ ਲਸਾੜਾ, 25 ਸਤੰਬਰ (ਲਖਬੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਦੂਸਰੇ ਸਮਾਗਮ 27 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਗਾ ਸਿੰਘ ਨੇ ਗੁ: ਪ੍ਰਬੰਧਕ ਕਮੇਟੀ ਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਨਵੇਂ ਤਿਆਰ ਕੀਤੇ ਗਏ ਹਾਲ ਅੰਦਰ ਕਰਵਾਏ ਜਾਣਗੇ ਤੇ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅਜੀਤ ਡੈਸਕ 26-09-2026
ਉੜਾਪੜ ਲਸਾੜਾ, 25 ਸਤੰਬਰ (ਲਖਬੀਰ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰੂ ਨਾਨਕ ਸਾਹਿਬ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ ਦੂਸਰੇ ਸਮਾਗਮ 27 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਸ਼ਾਮ 6 ਤੋਂ ਰਾਤ 9 ਵਜੇ ਤੱਕ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਗਾ ਸਿੰਘ ਨੇ ਗੁ: ਪ੍ਰਬੰਧਕ ਕਮੇਟੀ ਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਨਵੇਂ ਤਿਆਰ ਕੀਤੇ ਗਏ ਹਾਲ ਅੰਦਰ ਕਰਵਾਏ ਜਾਣਗੇ ਤੇ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਮਾਗਮ ’ਚ ਸੰਗਤਾਂ ਨੂੰ ਲਿਆਉਣ ਲਈ ਫ੍ਰੀ ਬੱਸਾਂ ਤੇ ਹੋਰ ਸਾਧਨਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਅਰੰਭਤਾ ਸ਼ਾਮ 6 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਤੋਂ ਬਾਅਦ ਪ੍ਰਸਿੱਧ ਵਿਦਵਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਵਲੋਂ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦਾ ਪਿੰਡ ਉੜਾਪੜ ਵਿਖੇ ਇਹ ਸਮਾਗਮ ਰੱਖਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਦਲਵਾਰਾ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਕੈਸ਼ੀਅਰ, ਗੁਰਮੇਲ ਸਿੰਘ ਸੈਕਟਰੀ, ਗੁਰਦੁਆਰਾ ਕਮੇਟੀ ਮੈਂਬਰ ਹਰਜੀਤ ਸਿੰਘ, ਅਵਤਾਰ ਸਿੰਘ, ਤਰਲੋਕ ਸਿੰਘ, ਕਮਲਦੀਪ ਸਿੰਘ, ਹੰਸਾ ਸਿੰਘ, ਅਮਰਜੀਤ ਸਿੰਘ, ਬੀਬੀ ਹਰਜਿੰਦਰ ਕੌਰ ਤੇ ਹੋਰ ਸੱਜਣ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਤੁਨਲ ਵਿਗੜਨ ਨਾਲ ਬੋਲੈਰੋ ਪਿੱਕਅਪ ਗੱਡੀ ਡਿਵਾਈਡਰ ’ਤੇ ਚੜ੍ਹ ਕੇ ਪਲਟੀ ਅਗਲੀ ਖ਼ਬਰ ਹਮਲੇ ’ਚ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।