ਡੀ. ਸੀ. ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਦ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਸੰਬੰਧੀ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੰਬੰਧਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਸੀਜ਼ਨ ਦੌਰਾਨ ਲਗਪਗ 3,69,900 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ।
ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਦ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਸੰਬੰਧੀ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸੰਬੰਧਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਸ ਸੀਜ਼ਨ ਦੌਰਾਨ ਲਗਪਗ 3,69,900 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਪੱਕੀਆਂ ਅਤੇ ਅਸਥਾਈ ਖ਼ਰੀਦ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ, 17 ਫੀਸਦੀ ਨਿਰਧਾਰਤ ਨਮੀ ਦੇ ਮਾਪਦੰਡ ਅਨੁਸਾਰ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 30 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਖ਼ਰੀਦ ਸੰਬੰਧੀ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ. ਸੀ. ਆਈ. ਸਮੇਤ ਸੰਬੰਧਤ ਖ਼ਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾ ਉਪਲਬਧ ਹੈ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ ਅਤੇ ਜ਼ਿਲ੍ਹੇ ਵਿਚ ਕੁੱਲ 60 ਸ਼ੈਲਰ ਹਨ।