29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਮੁਸਕਾਨ ਨੇ ਯੂਨੀਵਰਸਿਟੀ ’ਚੋਂ ਹਾਸਿਲ ਕੀਤਾ 13ਵਾਂ ਸਥਾਨ

ਬੰਗਾ, 28 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ.

ਅਜੀਤ ਡੈਸਕ 29-09-2026
ਬੰਗਾ, 28 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ. ਸਮੈਸਟਰ ਚੌਥਾ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਸਪੁੱਤਰੀ ਸ. ਦਲਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਚੌਥਾ ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਦਿਆਂ 8.63 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 13ਵਾਂ ਤੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਤੇ ਸੰਸਥਾ ਦੇ ਮਾਣ ਵਿਚ ਵਾਧਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਿਹਾ ਕਿ ਵਿਦਿਆਰਥਣ ਮੁਸਕਾਨ ਦਾ ਲਗਾਤਾਰ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਪੁਜੀਸ਼ਨ ਹਾਸਿਲ ਕਰਨਾ ਉਸ ਦੀ ਮਿਹਨਤ, ਲਗਨ ਤੇ ਅਕਾਦਮਿਕ ਪ੍ਰਤਿਭਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਬੀ. ਏ. ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਇਸ ਵਿਦਿਆਰਥਣ ਨੇ ਯੂਨੀਵਰਸਿਟੀ ਵਿਚੋਂ 29ਵਾਂ ਮੈਰਿਟ ਸਥਾਨ ਹਾਸਿਲ ਕੀਤਾ ਸੀ। ਮੁਸਕਾਨ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੇ ਵਧਾਈ ਦਿੰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਯੂਨੀਵਰਸਿਟੀ ਨਤੀਜਿਆਂ ਬਾਰੇ ਜ਼ਿਕਰ ਕਰਦਿਆਂ ਉਹਨਾਂ ਦੱਸਿਆ ਕਿ ਬੀ. ਏ. ਸਮੈਸਟਰ ਚੌਥਾ ਦੀ ਹੀ ਵਿਦਿਆਰਥਣ ਆਰਤੀ ਸਪੁੱਤਰੀ ਕਰਨੈਲ ਰਾਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7.96 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਉਪਲੱਬਧੀ ਲਈ ਪ੍ਰਿੰਸੀਪਲ ਵਲੋਂ ਉਨ੍ਹਾਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੋਵਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਆਪਣੇ ਮਿਥੇ ਹੋਏ ਟੀਚੇ ਨੂੰ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਰਟਸ ਵਿਭਾਗ ਦੇ ਇੰਚਾਰਜ ਡਾ. ਰਾਜੇਸ਼ ਕੁਮਾਰ ਸ਼ਰਮਾ, ਪ੍ਰੋ. ਤਵਿੰਦਰ ਕੌਰ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਉਂਕਾਰ ਸਿੰਘ ਤੇ ਪ੍ਰੋ. ਹਰਪਾਲ ਕੌਰ ਹਾਜ਼ਰ ਸਨ। ਅਧਿਆਪਕਾਂ ਵਲੋਂ ਵੀ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਸ. ਸ. ਸ. ਸਕੂਲ ਸੜੋਆ ਦੇ ਅਧਿਆਪਕ ਸ਼ਾਨਦਾਰ ਸੇਵਾਵਾਂ ਲਈ ਜੀ. ਐਨ. ਏ. ਯੂਨੀਵਰਸਿਟੀ ਫਗਵਾੜਾ ਵਲੋਂ ਸਨਮਾਨਿਤ ਅਗਲੀ ਖ਼ਬਰ ਪਿੰਡ ਰੁੜਕੀ ਮੁਗਲਾਂ ਵਿਖੇ ਆਯੂਰਵੇਦਾ ਤੇ ਹੋਮਿਓਪੈਥਿਕ ਦਾ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।