29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਸਰਕਾਰ ਕਿਸਾਨਾਂ ਨੂੰ ਡੀ. ਏ. ਪੀ. ਦੀ ਸਪਲਾਈ ਨਿਰਵਿਘਨ ਦੇਵੇ-ਸੰਧੂ, ਗੋਗੀ

ਕਟਾਰੀਆਂ, 28 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਕਿਸਾਨ ਯੂਨੀਅਨ ਬਲਾਕ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਤੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਦਵਿੰਦਰ ਸਿੰਘ ਗੋਗ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਹਾੜੀ ਦੀ ਫਸਲ ਦੀ ਬਿਜਾਈ ਲਈ ਲੋੜੀਂਦੀ ਡੀ.

ਅਜੀਤ ਡੈਸਕ 29-09-2026
ਕਟਾਰੀਆਂ, 28 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਕਿਸਾਨ ਯੂਨੀਅਨ ਬਲਾਕ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਤੇ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਦਵਿੰਦਰ ਸਿੰਘ ਗੋਗ ਸੰਧੂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਹਾੜੀ ਦੀ ਫਸਲ ਦੀ ਬਿਜਾਈ ਲਈ ਲੋੜੀਂਦੀ ਡੀ. ਏ. ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਡੂੰਘੀਆਂ ਸੋਚਾਂ ਵਿਚ ਡੁੱਬਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਲੋੜੀਂਦਾ ਡੀ. ਏ. ਪੀ. ਨਾ ਦੇਣ ਕਾਰਨ ਕਿਸਾਨ ਪ੍ਰਾਈਵੇਟ ਦੁਕਾਨਾਂ ’ਤੇ ਧੱਕੇ ਖਾਣ ਨੂੰ ਮਜ਼ਬੂਰ ਹਨ ਕਿਉਂਕਿ ਪ੍ਰਾਈਵੇਟ ਦੁਕਾਨਾਂ ਵਾਲਿਆਂ ਵਲੋਂ ਡੀ. ਏ. ਪੀ . ਦਾ ਵਾਧੂ ਮੰਗਿਆ ਮੁੱਲ ਵੀ ਕਈ ਕਿਸਾਨਾਂ ਨੂੰ ਅਦਾ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਲੋੜ ਅਨੁਸਾਰ ਡੀ. ਏ. ਪੀ. ਖਾਦ ਦੀ ਨਿਰਵਿਘਨ ਸਪਲਾਈ ਦੇਣ ਤਾਂ ਜੋ ਕਿਸਾਨ ਲੁੱਟ ਖਸੁੱਟ ਤੋਂ ਬਚ ਸਕਣ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੁਸਹਿਰੇ ਸੰਬੰਧੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਅਗਲੀ ਖ਼ਬਰ ਸ. ਸ. ਸ. ਸਕੂਲ ਸੜੋਆ ਦੇ ਅਧਿਆਪਕ ਸ਼ਾਨਦਾਰ ਸੇਵਾਵਾਂ ਲਈ ਜੀ. ਐਨ. ਏ. ਯੂਨੀਵਰਸਿਟੀ ਫਗਵਾੜਾ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।