30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਪਾਰਟੀ ਦੀਆਂ ਗਤੀਵਿਧੀਆਂ ਤੇ ਸੰਗਠਨ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ

ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਵਲੋਂ ਬਲਾਚੌਰ ਵਿਖੇ ਪਾਰਟੀ ਦੀਆਂ ਗਤੀਵਿਧੀਆਂ ਤੇ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਤੇ ਭਾਜਪਾ ਆਗੂ ਚੌਧਰੀ ਕੁੰਵਰਪਾਲ ਗੁੱਜਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 30-09-2026
ਬਲਾਚੌਰ, 29 ਸਤੰਬਰ (ਨਰੇਸ਼ ਧੌਲ)-ਭਾਰਤੀ ਜਨਤਾ ਪਾਰਟੀ ਵਲੋਂ ਬਲਾਚੌਰ ਵਿਖੇ ਪਾਰਟੀ ਦੀਆਂ ਗਤੀਵਿਧੀਆਂ ਤੇ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਤੇ ਭਾਜਪਾ ਆਗੂ ਚੌਧਰੀ ਕੁੰਵਰਪਾਲ ਗੁੱਜਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬਲਾਚੌਰ ਦੀ ਸੀਨੀਅਰ ਭਾਜਪਾ ਲੀਡਰਸ਼ਿਪ ਵਲੋਂ ਅਸ਼ੋਕ ਬਾਂਠ, ਵਿਜੇ ਭਾਟੀਆ ਸੰਡਰੇਵਾਲ , ਵਰਿੰਦਰ ਸੈਣੀ, ਗੁਰਨਾਮ ਕਸਾਣਾ, ਸ਼ੁਭਾਸ਼ ਬਾਂਠ ਤੇ ਮੋਹਨ ਲਾਲ ਬਾਗੜੀ ਸਮੇਤ ਹੋਰ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਸੰਗਠਨਾਤਮਕ ਮਾਮਲਿਆਂ ਬਾਰੇ ਆਪਸੀ ਵਿਚਾਰ ਸਾਂਝੇ ਕੀਤੇ ਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸੰਬੰਧੀ ਚਰਚਾ ਕੀਤੀ। ਮੀਟਿੰਗ ਦੌਰਾਨ ਬੂਥ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨਾਲ ਜੁੜੇ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ।
ਪਿਛਲੀ ਖ਼ਬਰ ਅਮਰੀਕਾ ਦੀ ਯੂਨੀਵਰਸਿਟੀ ਵਲੋਂ ਡਾ. ਗੁਰਮੀਤ ਸਰਾਂ ਡੀ. ਲਿਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼- ਜਸਪਾਲ ਸਿੰਘ ਦੇਦੜ ਬੂਥਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।