01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੀ. ਪੀ. ਆਈ (ਐਮ) ਵਲੋਂ ਵਿਧਾਇਕ ਡਾ. ਨਛੱਤਰ ਪਾਲ ਨੂੰ ਮੰਗ ਪੱਤਰ ਸੌਂਪਿਆ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਇੱਥੇ ਸੀ. ਪੀ.

ਸੀ. ਪੀ. ਆਈ (ਐਮ) ਦੇ ਮੈਂਬਰ ਵਿਧਾਇਕ ਡਾ. ਨਛੱਤਰ ਪਾਲ ਨੂੰ ਮੰਗ ਪੱਤਰ ਦੇਣ ਸਮੇਂ। 01-10-2026
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਇੱਥੇ ਸੀ.ਪੀ.ਆਈ (ਐਮ) ਤਹਿਸੀਲ ਨਵਾਂਸ਼ਹਿਰ ਕਮੇਟੀ ਦੇ ਸੱਦੇ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸੀ. ਪੀ. ਆਈ (ਐਮ) ਦੀ ਸੂਬਾ ਕਮੇਟੀ ਵੱਲੋਂ ਪੂਰੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਵਿਧਾਇਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਲੋਕਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਸਥਾਨਕ ਤਹਿਸੀਲ ਪੱਧਰੀ ਹਲਕਾ ਵਿਧਾਇਕ ਡਾਕਟਰ ਨਛੱਤਰ ਪਾਲ ਨੂੰ ਮੰਗ ਪੱਤਰ ਦੇਣ ਵਾਸਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਦੱਸਿਆ ਕਿ ਚਾਰ ਲੇਬਰ ਕੋਡ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਉਨ੍ਹਾਂ ਕੋਡਾਂ ਨੂੰ ਰੱਦ ਕਰਵਾਉਣ ਲਈ, ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ, ਵੀ. ਬੀ. ਜੀ. ਰਾਮ. ਜੀ ਕਾਨੂੰਨ ਰੱਦ ਕਰਨ ਲਈ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ, ਐਮ. ਐਸ. ਪੀ ਸਾਰੀਆਂ ਫ਼ਸਲਾਂ ’ਤੇ ਲਾਗੂ ਕਰਨ ਲਈ ਕਾਨੂੰਨ ਬਣਾਉਣ ਲਈ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ, ਔਰਤਾਂ, ਵਿਧਵਾਂ, ਬੁਢਾਪਾ ਅਤੇ ਅੰਗਹੀਣ ਪੈਨਸ਼ਨ 10000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ, ਨਸ਼ਿਆਂ ਦੇ ਘਰ- ਪਹੁੰਚਣ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਲੋੜ ਹੈ, ਕਾਨੂੰਨ ਦੀ ਮਾੜੀ ਸਥਿਤੀ ਨੂੰ ਸੁਧਾਰਿਆ ਜਾਵੇ, ਮੁਕਤ ਵਪਾਰ ਸੰਧੀ ਅਮਰੀਕਾ ਜਾਂ ਦੂਜੇ ਦੇਸ਼ਾਂ ਨਾਲ ਕਰਦੇ ਸਮੇਂ ਦੇਸ਼ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਸੰਧੀ ਤੇ ਦਸਤਖਤ ਨਾ ਕੀਤੇ ਜਾਣ, ਚੰਡੀਗੜ੍ਹ ਪੰਜਾਬ ਨੂੰ ਤਬਦੀਲ ਕੀਤਾ ਜਾਵੇ , ਵੱਧ ਰਹੀ ਮਹਿਗਾਈ ਨੂੰ ਰੋਕਿਆ ਜਾਵੇ। ਇਹ ਸਾਰੀਆਂ ਮੰਗਾਂ ਤੋ ਇਲਾਵਾ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਰਾਹੋਂ -ਮੱਤੇਵਾੜਾ ਸੜਕ ਜੋ ਕਿ ਓਵਰਲੋਡ ਟਿੱਪਰਾਂ ਅਤੇ ਟਰਾਲਿਆ ਕਾਰਨ ਬਿਲਕੁਲ ਟੁੱਟ ਚੁੱਕੀ ਹੈ, ਇਸ ਸੜਕ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਵੇ ਕਿਉਂਕਿ ਆਉਣ ਵਾਲੇ ਝੋਨੇ ਅਤੇ ਗੰਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਵੇਗੀ। ਆਪਣੇ ਫੰਡ ਨਾਲ ਚੱਲਣ ਵਾਲੀਆਂ ਸੁਸਾਇਟੀਆਂ ਦੇ ਰਹਿੰਦੇ ਕਰਜ਼ੇ ਮਾਫ਼ ਕਰਨ ਲਈ ਪੰਜਾਬ ਸਰਕਾਰ ਨੂੰ ਜਲਦੀ ਨੋਟੀਫਿਕੇਸ਼ਨ ਜਾਰੀ ਕਰਨ ਲਈ, ਨਾਜਾਇਜ਼ ਮਾਈਨਿੰਗ ਕਰਨ ਵਾਲੇ ਓਵਰਲੋਡ ਟਿੱਪਰਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਬਿਜਲੀ ਦੇ ਵੱਧ ਬਿੱਲ ਆਣ ਕਾਰਨ ਗਰੀਬ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਘਰਾਂ ਦੇ ਬਿਜਲੀ ਬਿੱਲ ਤੁਰੰਤ ਮੁਆਫ਼ ਕੀਤੇ ਜਾਣ। ਇਸ ਮੌਕੇ ਚਰਨਜੀਤ ਦੋਲਤਪੁਰ ਜ਼ਿਲ੍ਹਾ ਸਕੱਤਰ, ਸੀ. ਪੀ. ਆਈ ( ਐਮ) ਤਹਿਸੀਲ ਸਕੱਤਰ ਸੁਖਦੇਵ ਸਿੰਘ ਗਰਚਾ, ਨਿਰਮਲ ਸਿੰਘ ਜੁਲਾਹ ਮਾਜਰਾ, ਗੁਰਦੇਵ ਸਿੰਘ, ਸਤਨਾਮ ਸਿੰਘ ਜਾਨੀ ਵਾਲ, ਜਰਨੈਲ ਸਿੰਘ ਰਾਣੇਵਾਲ, ਜਗਤਾਰ ਸਿੰਘ ਜੁਲਾਹ ਮਾਜਰਾ, ਕਰਮਜੀਤ ਜਾਡਲਾ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ ਭਾਰਟਾ, ਡਾਕਟਰ ਲਾਲ ਚੰਦ, ਕੁਲਵਿੰਦਰ ਸਿੰਘ, ਗੁਰਬਖਸ਼ ਸਿੰਘ ਤਾਜਪੁਰ, ਜਸਵਿੰਦਰ ਸਿੰਘ ਸਾਬਕਾ ਸਰਪੰਚ ਜੁਲਾਹ ਮਾਜਰਾ, ਬਲਰਾਜ ਸਿੰਘ ਭਘੌਰਾਂ ਅਤੇ ਦਿਲਬਾਗ ਸਿੰਘ ਭਾਨਮਾਜਰਾ ਸ਼ਾਮਲ ਹੋਏ।
ਪਿਛਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਸਮਾਗਮ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।