ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਟੀਮ ਸਮੇਤ ਡੇਰਾ ਬਾਬਾ ਸਰਵਣ ਦਾਸ ਦੇ ਸਾਲਾਨਾ ਸ਼ਰਾਧ ਭੰਡਾਰੇ ’ਤੇ ਹਾਜ਼ਰੀ ਲਗਵਾਈ
ਕਾਠਗੜ੍ਹ, 2 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਤਪ ਅਸਥਾਨ ਬਾਉੜੀ ਸਾਹਿਬ ਦੀ ਮਹਾਨ ਰੂਹਾਨੀ ਸ਼ਖ਼ਸੀਅਤ ਬ੍ਰਹਮਲੀਨ ਬਾਬਾ ਸਰਵਣ ਦਾਸ ਮਹਾਰਾਜ ਦੇ ਸਾਲਾਨਾ ਸ਼ਰਾਧ ਭੰਡਾਰੇ ਮੌਕੇ ਡੇਰਾ ਕੁੱਲਾਂ ਵਾਲੇ ਪੀਰ ਅਸਥਾਨ ਕਾਠਗੜ੍ਹ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਆਪਣੀ ਟੀਮ ਨਾਲ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਨੇ ਅਸਥਾਨ ਦੇ ਮੌਜੂਦਾ ਗੱਦੀ ਨਸ਼ੀਨ ਸਵਾਮੀ ਦਿਆਲ ਦਾਸ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਣੇ ਗੁਰੂਦੇਵ ਨੂੰ ਸ਼ਰਧਾ ਸੁਮਨ ਭੇਟ ਕੀਤੇ।
ਅਜੀਤ ਡੈਸਕ
03-10-2026