07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਭਾਜਪਾ ਦੇ ਓ. ਬੀ. ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁਕਤ

ਟੱਪਰੀਆਂ ਖੁਰਦ, 5 ਅਕਤੂਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਭਾਰਤੀ ਜਨਤਾ ਪਾਰਟੀ ਦੇ ਓ. ਬੀ.

ਅਜੀਤ ਡੈਸਕ 06-10-2026
ਟੱਪਰੀਆਂ ਖੁਰਦ, 5 ਅਕਤੂਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੜੋਆ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ। ਇਸ ਮੌਕੇ ਸਾਬਕਾ ਚੇਅਰਮੈਨ ਰਿੰਕੂ ਚਾਂਦਪੁਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ। ਚਾਂਦਪੁਰੀ ਨੇ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਵਲੋਂ ਮੈਨੂੰ ਇਹ ਜ਼ਿੰਮੇਵਾਰੀ ਸੌਂਪ ਕੇ ਮੇਰਾ ਮਾਣ ਵਧਾਇਆ ਹੈ। ਇਸ ਮੌਕੇ ਰਿੰਕੂ ਚਾਂਦਪੁਰੀ ਵਲੋਂ ਓ. ਬੀ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ, ਪੰਜਾਬ ਪ੍ਰਧਾਨ ਭਾਜਪਾ ਸਰਦਾਰ ਕੇਵਲ ਸਿੰਘ ਢਿੱਲੋਂ, ਸਾਬਕਾ ਸੰਸਦ ਅਵਿਨਾਸ਼ ਰਾਏ ਖੰਨਾ ਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਮੁੱਲ ’ਚ ਕੀਤਾ ਨਿਗੁਣਾ ਵਾਧਾ ਸਹਿਣ ਨਹੀਂ ਕਰਾਂਗੇ-ਨਿਰਮਲ ਸਿੰਘ ਸੰਧੂ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੱਕਦਾਨਾ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।