ਬਲਾਚੌਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ-ਸੰਤੋਸ਼ ਕਟਾਰੀਆ
ਬਲਾਚੌਰ, 5 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਗਰ ਕੌਂਸਲ ਬਲਾਚੌਰ ਦੇ ਵੱਖ-ਵੱਖ ਵਾਰਡਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਹਿੱਤ ਤੇ ਸਰਬਪੱਖੀ ਵਿਕਾਸ ਲਈ ਗ੍ਰਾਂਟਾ ਦੀ ਕੋਈ ਘਾਟ ਨਹੀਂ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਵਾਰਡ ਨੰਬਰ 14 ਦੇ ਸੁਧਾਰ ਲਈ 8 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਇਲਾਕਾ ਨਿਵਾਸੀਆਂ ਤੇ ਨੁਮਾਇੰਦਿਆਂ ਨੂੰ ਭੇਟ ਕਰਨ ਮੌਕੇ ਕੀਤਾ।
ਅਜੀਤ ਡੈਸਕ
06-10-2026