07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨੂਰਪੁਰ ਸਕੂਲ ’ਚ ਜਸਵਿੰਦਰ ਕੌਰ ਦੇ ਪਰਿਵਾਰ ਨੇ ਸਟੇਸ਼ਨਰੀ ਵੰਡੀ

ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਵਿਖੇ ਸਹਾਇਤਾ ਵੰਡ ਸਮਾਗਮ ਕਰਵਾਇਆ। ਸਮਾਗਮ ਦੌਰਾਨ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਸਾਰੇ ਬੱਚਿਆਂ ਨੂੰ ਜਸਵਿੰਦਰ ਕੌਰ ਪੁੱਤਰੀ ਜੋਗਿੰਦਰ ਸਿੰਘ ਪਿੰਡ ਨੂਰਪੁਰ ਵਲੋਂ ਸਟੇਸ਼ਨਰੀ ਦਾ ਸਾਮਾਨ ਦਿੱਤਾ।

ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਵਿਖੇ ਸਹਾਇਤਾ ਵੰਡ ਸਮਾਗਮ ਕਰਵਾਇਆ। ਸਮਾਗਮ ਦੌਰਾਨ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਸਾਰੇ ਬੱਚਿਆਂ ਨੂੰ ਜਸਵਿੰਦਰ ਕੌਰ ਪੁੱਤਰੀ ਜੋਗਿੰਦਰ ਸਿੰਘ ਪਿੰਡ ਨੂਰਪੁਰ ਵਲੋਂ ਸਟੇਸ਼ਨਰੀ ਦਾ ਸਾਮਾਨ ਦਿੱਤਾ। ਸਟੇਸ਼ਨਰੀ ਵੰਡਣ ਦੀ ਰਸਮ ਨੰਬਰਦਾਰ ਹਰਦੀਪ ਸਿੰਘ ਵਲੋਂ ਕੀਤੀ ਗਈ। ਉਨ੍ਹਾਂ ਆਖਿਆ ਕਿ ਸਮਾਜ ਸੇਵਾ ਦੇ ਕਾਰਜਾਂ ’ਚ ਸਾਨੂੰ ਸਭ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਸਵਿੰਦਰ ਕੌਰ ਵਲੋਂ ਵਿਦੇਸ਼ ਵਿਚ ਰਹਿੰਦਿਆਂ ਵੀ ਆਪਣੇ ਪਿੰਡ ਨਾਲ ਹਿੱਤ ਰੱਖਦਿਆਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਲਈ 10 ਹਜ਼ਾਰ ਦੀ ਰਕਮ ਭੇਜੀ ਗਈ। ਉਨ੍ਹਾਂ ਆਖਿਆ ਕਿ ਸਮਾਜ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਸਕੂਲ ਮੁਖੀ ਅਮਰ ਕਟਾਰੀਆ ਵਲੋਂ ਜਸਵਿੰਦਰ ਕੌਰ ਦੇ ਪਰਿਵਾਰ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਡੀ. ਸੀ. ਵਲੋਂ ਮਾਸਟਰ ਜਨਰਲ ਸਟੱਡੀਜ਼ ਵੌਲੀਊਮ-2 ਪੁਸਤਕ ਲਾਇਬ੍ਰੇਰੀਆਂ ’ਚ ਰੱਖਣ ਦੇ ਆਦੇਸ਼ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।