07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੇ ਨਿਸ਼ਕਾਮ ਸੇਵਾ ਦਾ ਦਿੱਤਾ ਸੰਦੇਸ਼

ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭੂਰੀ ਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸੁਆਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਚਵਟੀ ਧਾਮ ਗੋਲੂਮਾਜਰਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਨਾਲ ਸੰਪੰਨ ਹੋ ਗਿਆ। ਸਮਾਗਮ ਵਿਚ ਭੂਰੀ ਵਾਲੇ ਭੇਖ ਨਾਲ ਜੁੜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ।

ਅਜੀਤ ਡੈਸਕ 07-10-2026
ਕਾਠਗੜ੍ਹ, 6 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਭੂਰੀ ਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸੁਆਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਚਵਟੀ ਧਾਮ ਗੋਲੂਮਾਜਰਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਨਾਲ ਸੰਪੰਨ ਹੋ ਗਿਆ। ਸਮਾਗਮ ਵਿਚ ਭੂਰੀ ਵਾਲੇ ਭੇਖ ਨਾਲ ਜੁੜੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ। ਸਮਾਗਮ ਦੇ ਅੰਤਿਮ ਦਿਨ ਵੇਦਾਂਤ ਅਚਾਰੀਆ ਸੁਆਮੀ ਚੇਤਨਾ ਭੂਰੀ ਵਾਲਿਆਂ ਵਲੋਂ ਗਰੀਬਦਾਸੀ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਸੁਆਮੀ ਨੇ ਕਿਹਾ ਕਿ ਭੂਰੀ ਵਾਲੇ ਮਹਾਰਾਜ ਵਲੋਂ ਸੰਗਤਾਂ ’ਤੇ ਕੀਤੀ ਗਈ ਕਿਰਪਾ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸੰਗਤਾਂ ਨੂੰ ਸਿਰਫ਼ ਨਾਮ-ਬਾਣੀ ਅਤੇ ਸਿਮਰਨ ਨਾਲ ਹੀ ਨਹੀਂ ਜੋੜਿਆ, ਸਗੋਂ ਨਿਸ਼ਕਾਮ ਸੇਵਾ ਦਾ ਬੀਜ ਵੀ ਬੀਜਿਆ। ਇਸੇ ਸੇਵਾ ਦੀ ਪਰੰਪਰਾ ਤਹਿਤ ਰੋਜ਼ਾਨਾ ਚੰਡੀਗੜ੍ਹ ਸਥਿਤ ਪੀ. ਜੀ. ਆਈ. ਹਸਪਤਾਲ ਲਈ ਪੋਸ਼ਟਿਕ ਲੰਗਰ ਦੀ ਸੇਵਾ ਭੇਜੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੀ. ਜੀ. ਆਈ. ਤੱਕ ਪਹੁੰਚਾਉਣ ਲਈ ਬੱਸ ਸੇਵਾ ਵੀ ਚਲਾਈ ਜਾ ਰਹੀ ਹੈ। ਇਸ ਮੌਕੇ ਡੇਰਾ ਬਾਬਾ ਸਰਵਣ ਦਾਸ ਬਾਉੜੀ ਸਾਹਿਬ ਵਾਲੀਆ ਦੇ ਗੱਦੀਨਸ਼ੀਨ ਸੁਆਮੀ ਦਿਆਲ ਦਾਸ ਤੇ ਸੁਆਮੀ ਵਿਵੇਕਾਨੰਦ ਹਰਿਦੁਆਰ ਵਾਲਿਆਂ ਨੇ ਵੀ ਆਪਣੇ ਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਪਹਿਲਾਂ ਪਿੰਡ ਮਾਲੇਵਾਲ ਕੋਹਲੀ ਵਿਖੇ ਨਵੀਂ ਕੁਟੀਆ ਦਾ ਨੀਂਹ ਪੱਥਰ ਵੀ ਸੁਆਮੀ ਚੇਤਨਾ ਨੰਦ ਭੂਰੀ ਵਾਲਿਆਂ ਵਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੁਟੀਆ ਤੇ ਧਾਰਮਿਕ ਸਥਾਨਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰੱਖਿਆ ਜਾ ਸਕਦਾ ਹੈ। ਇਸ ਮੌਕੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਲੋੜਵੰਦ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਪੋਸ਼ਟਿਕ ਲੰਗਰ ਸੇਵਾ ਦੀ ਗੱਡੀ ਵੀ ਰਵਾਨਾ ਕੀਤੀ ਗਈ।
ਪਿਛਲੀ ਖ਼ਬਰ ਬੰਗਾ ਵਿਖੇ ਕਾਂਗਰਸ ਐਸ. ਸੀ. ਵਿਭਾਗ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਰਣਬੀਰ ਸਿੰਘ ਧਾਲੀਵਾਲ ਦੀ ਬਤੌਰ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਹੋਈ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।