07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਟਾਰੀਆਂ ਮੰਡੀ ’ਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ ਹੋਣ ਕਾਰਨ ਕਿਸਾਨ ਪ੍ਰੇਸ਼ਾਨ-ਐਡਵੋਕੇਟ ਲਾਦੀਆਂ

ਕਟਾਰੀਆਂ, 6 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਅਗਾਂਹਵਧੂ ਕਿਸਾਨ ਤੇ ਪ੍ਰਸਿੱਧ ਆੜ੍ਹਤੀ ਹਰਵਿੰਦਰ ਸਿੰਘ ਭੁੱਲਰ ਵਾਸੀ ਲਾਦੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਟਾਰੀਆਂ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਲਿਆਂਦੇ ਝੋਨੇ ਦੀ ਖਰੀਦ ਸਿਰਫ ਮਾਰਕਫੈਡ ਵਲੋਂ ਕੀਤੀ ਗਈ ਜਦ ਕਿ ਪਨਗਰੇਨ ਨੇ ਕਿਸਾਨਾਂ ਦੇ ਝੋਨੇ ਦਾ ਅਜੇ ਤੱਕ ਇਕ ਵੀ ਦਾਣਾ ਨਹੀਂ ਖਰੀਦਿਆ, ਜਿਸ ਕਾਰਨ ਕਿਸਾਨਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 07-10-2026
ਕਟਾਰੀਆਂ, 6 ਅਕਤੂਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਅਗਾਂਹਵਧੂ ਕਿਸਾਨ ਤੇ ਪ੍ਰਸਿੱਧ ਆੜ੍ਹਤੀ ਹਰਵਿੰਦਰ ਸਿੰਘ ਭੁੱਲਰ ਵਾਸੀ ਲਾਦੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਟਾਰੀਆਂ ਦਾਣਾ ਮੰਡੀ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਲਿਆਂਦੇ ਝੋਨੇ ਦੀ ਖਰੀਦ ਸਿਰਫ ਮਾਰਕਫੈਡ ਵਲੋਂ ਕੀਤੀ ਗਈ ਜਦ ਕਿ ਪਨਗਰੇਨ ਨੇ ਕਿਸਾਨਾਂ ਦੇ ਝੋਨੇ ਦਾ ਅਜੇ ਤੱਕ ਇਕ ਵੀ ਦਾਣਾ ਨਹੀਂ ਖਰੀਦਿਆ, ਜਿਸ ਕਾਰਨ ਕਿਸਾਨਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਦਾ ਰਕਬਾ ਵੀ ਘੱਟ ਹੋਣ ਕਾਰਨ ਕਿਸਾਨਾਂ ਨੂੰ ਝੋਨਾ ਲਿਆਉਣ ਤੇ ਲਾਹੁਣ ਸਮੇਂ ਵੀ ਪ੍ਰੇਸ਼ਾਨੀ ਆਵੇਗੀ। ਜਿਸ ਕਾਰਨ ਕਿਸਾਨ ਹੋਰ ਵੀ ਮੁਸ਼ਕਿਲਾਂ ਵਿਚ ਘਿਰ ਸਕਦੇ ਹਨ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਕਿਸਾਨ ਆਗੂ ਹਰਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਹੋਣ ਨਾਲ ਹੁਣ ਹੀ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਚੁੱਕੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਜਦੋਂ ਝੋਨੇ ਦੀ ਕਟਾਈ ਨੇ ਜ਼ੋਰ ਫੜਿਆ ਤਾਂ ਮੰਡੀ ਦੇ ਹਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਕਿਸਾਨ ਆਗੂ ਹਰਵਿੰਦਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀ ’ਚੋਂ ਝੋਨੇ ਦੀ ਕੀਤੀ ਖਰੀਦ ਦੇ ਬੋਰੀਆਂ ਦੀ ਨਾਲੋ ਨਾਲ ਚੁਕਾਈ ਕਰਵਾਈ ਜਾਵੇ। ਇਸ ਮੌਕੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਭੁੱਲਰ, ਮੁਨੀਮ ਬਲਵਿੰਦਰ ਕੁਮਾਰ, ਫੂਲ ਕੁਮਾਰ, ਮਨੋਜ, ਰਾਜ ਕੁਮਾਰ, ਵਿਨੋਦ ਕੁਮਾਰ, ਪ੍ਰੇਮ ਸਿੰਘ ਕਲਸੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਾਹਿਬਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੇ ਬਚਾਅ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾਕਟਰ ਰਾਜਿੰਦਰ ਕੌਰ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।