ਦੁਆਬਾ ਜ਼ੋਨ ਦੇ ਗੁਰਮਤਿ ਤੇ ਨਰੋਈ ਸਿਹਤ ਮੁਕਾਬਲਿਆਂ ’ਚ 350 ਦੇ ਕਰੀਬ ਬੱਚਿਆਂ ਨੇ ਲਿਆ ਭਾਗ
ਨਵਾਂਸ਼ਹਿਰ, 7 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਬੱਚਿਆਂ ਨੂੰ ਗੁਰਬਾਣੀ, ਗੁਰਮਤਿ, ਸਿੱਖ ਇਤਿਹਾਸ ਤੇ ਸਿੱਖੀ ਜੀਵਨ-ਜਾਚ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਨਰੋਈ ਸਿਹਤ ਲਈ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਕਰਵਾਏ ਜਾਂਦੇ ਗੁਰਮਤਿ ਤੇ ਨਰੋਈ ਸਿਹਤ ਮੁਕਾਬਲਿਆਂ ਦੀ ਲੜੀ ਤਹਿਤ ਇਸ ਸਾਲ ਦੁਆਬਾ ਜ਼ੋਨ ਦੇ ਮੁਕਾਬਲੇ ਗੁਜਰਪੁਰ ਕਲਾਂ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਦੁਆਬਾ ਜ਼ੋਨ ਦੇ ਵੱਖ-ਵੱਖ ਇਲਾਕਿਆਂ ਤੋਂ 350 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਨਵਾਂਸ਼ਹਿਰ, 7 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਬੱਚਿਆਂ ਨੂੰ ਗੁਰਬਾਣੀ, ਗੁਰਮਤਿ, ਸਿੱਖ ਇਤਿਹਾਸ ਤੇ ਸਿੱਖੀ ਜੀਵਨ-ਜਾਚ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਨਰੋਈ ਸਿਹਤ ਲਈ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਕਰਵਾਏ ਜਾਂਦੇ ਗੁਰਮਤਿ ਤੇ ਨਰੋਈ ਸਿਹਤ ਮੁਕਾਬਲਿਆਂ ਦੀ ਲੜੀ ਤਹਿਤ ਇਸ ਸਾਲ ਦੁਆਬਾ ਜ਼ੋਨ ਦੇ ਮੁਕਾਬਲੇ ਗੁਜਰਪੁਰ ਕਲਾਂ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਦੁਆਬਾ ਜ਼ੋਨ ਦੇ ਵੱਖ-ਵੱਖ ਇਲਾਕਿਆਂ ਤੋਂ 350 ਦੇ ਕਰੀਬ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਵਿੱਚ ਗੁਰਬਾਣੀ ਕੰਠ, ਸਵਾਲ-ਜਵਾਬ, ਪਾਤਸ਼ਾਹਾਂ ਦੀ ਕਵਿਤਾ, ਕਵੀਸ਼ਰੀ, ਸ਼ਬਦ ਵਿਚਾਰ, ਦਸਤਾਰ ਸਜਾਉਣ ਤੇ ਚਿੱਤਰਕਲਾ ਆਦਿ ਮੁਕਾਬਲੇ ਸ਼ਾਮਲ ਸਨ। ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਵੀ ਬੜੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਬੱਚਿਆਂ ਨੂੰ ਖੇਡਾਂ ਅਤੇ ਸਰੀਰਕ ਕਸਰਤ ਵੱਲ ਪ੍ਰੇਰਿਤ ਕਰਨਾ ਤੇ ਉਨ੍ਹਾਂ ਅੰਦਰ ਨਰੋਈ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਦੁਆਬਾ ਜ਼ੋਨ ਦੇ ਇਨ੍ਹਾਂ ਮੁਕਾਬਲਿਆਂ ਵਿੱਚੋਂ ਵੱਖ-ਵੱਖ ਮੁਕਾਬਲਿਆਂ ਵਿੱਚੋਂ ਚੁਣੇ ਗਏ ਬੱਚੇ ਹੁਣ ਰਾਜ ਪੱਧਰੀ ਗੁਰਮਤਿ ਤੇ ਨਰੋਈ ਸਿਹਤ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਸ ਮੌਕੇ ਭਾਈ ਜਰਨੈਲ ਸਿੰਘ ਨਵਾਂਸ਼ਹਿਰ, ਭਾਈ ਗੁਰਮੀਤ ਸਿੰਘ ਗੁਜਰਪੁਰ ਕਲਾਂ, ਭਾਈ ਹਰਮੀਤ ਸਿੰਘ ਗੁਜਰਪੁਰ ਕਲਾਂ, ਭਾਈ ਗੁਰਨੇਕ ਸਿੰਘ ਚੂੜਪੁਰ, ਭਾਈ ਜੋਗਾ ਸਿੰਘ ਇੰਜੀਨੀਅਰ ਅਤੇ ਭਾਈ ਬਹਾਦਰ ਸਿੰਘ ਦਾ ਮੁਕਾਬਲਿਆਂ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਰਿਹਾ। ਇਹ ਸਾਰੇ ਮੁਕਾਬਲੇ ਕੈਪਟਨ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ।