ਖਾਤਿਆਂ ’ਚ ਪੈਸੇ ਪਾਉਣ ਦੇ ਨਾਲ ਬੱਚਿਆਂ ਦੇ ਭਵਿੱਖ ’ਚ ਵੀ ਨਿਵੇਸ਼ ਕਰੇ ਸਰਕਾਰ-ਮਲਕੀਤ ਸਿੰਘ ਕਾਹਲੋਂ
ਰਾਹੋਂ, 8 ਅਕਤੂਬਰ (ਉਂਕਾਰ ਸਿੰਘ ਰਾਠੋਰ)-8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਦਾਖਲਾ ਤੇ ਪ੍ਰੀਖਿਆ ਫੀਸਾਂ ਪੂਰੀ ਤਰ੍ਹਾਂ ਮੁਆਫ਼ ਕਰਨ ਸੰਬੰਧੀ ਸਮਾਜ ਸੇਵੀ ਚੇਅਰਮੈਨ ਮਲਕੀਤ ਸਿੰਘ ਕਾਹਲੋਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸਰਕਾਰ ਨੂੰ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵੱਲ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦਿੱਤੀ ਜਾ ਰਹੀ 1000 ਤੇ 1500 ਰੁਪਏ ਦੀ ਰਾਸ਼ੀ ਆਪਣੀ ਥਾਂ ’ਤੇ ਹੈ, ਪਰ ਜੇਕਰ ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਤੇ ਲੋੜਵੰਦ ਬੱਚਿਆਂ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਦਾਖਲਾ ਫ਼ੀਸਾਂ ਤੇ ਪ੍ਰੀਖਿਆ ਫੀਸਾਂ ਮੁਆਫ਼ ਕਰ ਦਿੱਤੀਆਂ ਜਾਣ ਤਾਂ ਇਸ ਦਾ ਸਿੱਧਾ ਲਾਭ ਉਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਜੋ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਲਈ ਜੱਦੋ-ਜਹਿਦ ਕਰ ਰਹੇ ਹਨ।
ਰਾਹੋਂ, 8 ਅਕਤੂਬਰ (ਉਂਕਾਰ ਸਿੰਘ ਰਾਠੋਰ)-8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਦਾਖਲਾ ਤੇ ਪ੍ਰੀਖਿਆ ਫੀਸਾਂ ਪੂਰੀ ਤਰ੍ਹਾਂ ਮੁਆਫ਼ ਕਰਨ ਸੰਬੰਧੀ ਸਮਾਜ ਸੇਵੀ ਚੇਅਰਮੈਨ ਮਲਕੀਤ ਸਿੰਘ ਕਾਹਲੋਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸਰਕਾਰ ਨੂੰ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵੱਲ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦਿੱਤੀ ਜਾ ਰਹੀ 1000 ਤੇ 1500 ਰੁਪਏ ਦੀ ਰਾਸ਼ੀ ਆਪਣੀ ਥਾਂ ’ਤੇ ਹੈ, ਪਰ ਜੇਕਰ ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਤੇ ਲੋੜਵੰਦ ਬੱਚਿਆਂ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਦਾਖਲਾ ਫ਼ੀਸਾਂ ਤੇ ਪ੍ਰੀਖਿਆ ਫੀਸਾਂ ਮੁਆਫ਼ ਕਰ ਦਿੱਤੀਆਂ ਜਾਣ ਤਾਂ ਇਸ ਦਾ ਸਿੱਧਾ ਲਾਭ ਉਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਜੋ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਲਈ ਜੱਦੋ-ਜਹਿਦ ਕਰ ਰਹੇ ਹਨ। ਮਲਕੀਤ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿਚ ਅਜਿਹੇ ਬਹੁਤ ਸਾਰੇ ਪਰਿਵਾਰ ਹਨ ਜੋ ਆਪਣੇ ਬੱਚਿਆਂ ਦੀ ਮੁੱਢਲੀ ਪੜ੍ਹਾਈ ਦਾ ਖ਼ਰਚਾ ਵੀ ਮੁਸ਼ਕਿਲ ਨਾਲ ਚੁੱਕਦੇ ਹਨ। ਅਜਿਹੇ ਹਾਲਾਤਾਂ ਵਿਚ ਮੈਡੀਕਲ ਤੇ ਇੰਜੀਨੀਅਰਿੰਗ ਵਰਗੀਆਂ ਮਹਿੰਗੀਆਂ ਉੱਚ ਸਿੱਖਿਆਵਾਂ ਤੱਕ ਪਹੁੰਚਣਾ ਉਨ੍ਹਾਂ ਲਈ ਹੋਰ ਵੀ ਔਖਾ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਿਸ਼ੇਸ਼ ਸਿੱਖਿਆ ਯੋਜਨਾ ਲਿਆਂਦੀ ਜਾਵੇ, ਜਿਸ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਦਾਖਲਾ ਫ਼ੀਸਾਂ ਮੁਆਫ਼ ਕਰਨ ਦੇ ਨਾਲ ਉੱਚ ਸਿੱਖਿਆ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾਵੇ।