10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਦੀ ਸੂਬਾ ਕਮੇਟੀ ਵਲੋਂ ਮੀਟਿੰਗ

ਬਲਾਚੌਰ, 9 ਅਕਤੂਬਰ (ਨਰੇਸ਼ ਧੌਲ)-ਪੰਜਾਬ ਭਾਜਪਾ ਓ. ਬੀ.

ਅਜੀਤ ਡੈਸਕ 10-10-2026
ਬਲਾਚੌਰ, 9 ਅਕਤੂਬਰ (ਨਰੇਸ਼ ਧੌਲ)-ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਦੀ ਸੂਬਾ ਕਮੇਟੀ ਵਲੋਂ ਅਹਿਮ ਮੀਟਿੰਗ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਕੀਤੀ ਗਈ। ਇਸ ਸੰਬੰਧੀ ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਨੇ ਦੱਸਿਆ ਕਿ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਰਾਸ਼ਟਰੀ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਰਪਾਲ ਮੌਰਿਆ, ਪੰਜਾਬ ਭਾਜਪਾ ਦੀ ਸਹਿ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਅਲਕਾ ਗੁੱਜਰ, ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਸਾਹਿਬਾਨ ਤੋਂ ਇਲਾਵਾ ਪੰਜਾਬ ਭਾਜਪਾ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸੰਦੀਪ ਸੋਨੂੰ ਭਾਟੀਆ ਆਦੋਆਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਓ. ਬੀ. ਸੀ. ਸਮਾਜ ਨੂੰ ਪਾਰਟੀ ਨਾਲ ਜੋੜਨ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਓ. ਬੀ. ਸੀ. ਸਮਾਜ ਪੰਜਾਬ ਦੀ ਤਰੱਕੀ ਤੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ। ਸੰਦੀਪ ਸੋਨੂੰ ਭਾਟੀਆ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਆਗੂਆਂ ਵਲੋਂ ਓ. ਬੀ. ਸੀ. ਮੋਰਚਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਵਧਾਉਣ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸੰਦੀਪ ਸੋਨੂੰ ਭਾਟੀਆ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਗਰਚਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਅਗਲੀ ਖ਼ਬਰ ਖੇਡਾਂ ਤੇ ਕਸਰਤ ਦਾ ਜੀਵਨ ਅੰਦਰ ਵਿਸ਼ੇਸ਼ ਮਹੱਤਵ-ਕੁਲਦੀਪ ਕੌਰ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।