11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ’ਚ ਧਾਰਮਿਕ ਸਮਾਗਮ ਸ੍ਰੀ ਅਖੰਡ ਪਾਠ ਦੀ ਲੜੀ ਨਾਲ ਸ਼ੁਰੂ

ਔੜ/ਝਿੰਗੜਾਂ, 10 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਵਿਚ ਤਿੰਨ ਦਿਨਾ ਧਾਰਮਿਕ ਸਮਾਗਮ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਆਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਇਆ। ਧਾਰਮਿਕ ਸਮਾਗਮ ਸੰਬੰਧੀ ਪ੍ਰਬੰਧਕ ਸੋਹਣ ਸਿੰਘ ਗਰਚਾ ਕੈਨੇਡਾ, ਬਲਵੀਰ ਸਿੰਘ ਯੂ.

ਅਜੀਤ ਡੈਸਕ 11-10-2026
ਔੜ/ਝਿੰਗੜਾਂ, 10 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਵਿਚ ਤਿੰਨ ਦਿਨਾ ਧਾਰਮਿਕ ਸਮਾਗਮ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਆਖੰਡ ਪਾਠ ਦੀ ਆਰੰਭਤਾ ਨਾਲ ਸ਼ੁਰੂ ਹੋਇਆ। ਧਾਰਮਿਕ ਸਮਾਗਮ ਸੰਬੰਧੀ ਪ੍ਰਬੰਧਕ ਸੋਹਣ ਸਿੰਘ ਗਰਚਾ ਕੈਨੇਡਾ, ਬਲਵੀਰ ਸਿੰਘ ਯੂ. ਕੇ., ਹਰਨੇਕ ਸਿੰਘ ਨੇਕਾ ਸਾਬਕਾ ਸਰਪੰਚ ਮੱਲਾ ਬੇਦੀਆਂ, ਸੁਰਜੀਤ ਸਿੰਘ ਗਰਚਾ, ਮੇਜਰ ਸਿੰਘ, ਸੁਖਦੇਵ ਸਿੰਘ ਗਰਚਾ, ਭਜਨ ਸਿੰਘ ਯੂ. ਐਸ. ਏ., ਕੁਲਵੀਰ ਸਿੰਘ ਸੋਢੀ, ਹਰਪ੍ਰੀਤ ਸਿੰਘ ਹੈਪੀ, ਕੁਲਵਰਨ ਸਿੰਘ ਗਰਚਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ 11 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਪੰਥ ਪ੍ਰਸਿੱਧ ਪੰਥਕ ਕਵੀਸ਼ਰ ਭਾਈ ਰਾਜਬੀਰ ਸਿੰਘ ਢਿੱਲੋਂ ਫਲਪੋਤਾ ਜਲੰਧਰ ਵਾਲਿਆਂ ਤੋਂ ਇਲਾਵਾ ਇੰਟਰਨੈਸ਼ਨਲ ਪੰਥਕ ਢਾਡੀ ਭਾਈ ਮਿਲਖਾ ਸਿੰਘ ਮੌਜੀ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 12 ਅਕਤੂਬਰ ਨੂੰ ਹਲਟ ਦੌੜਾਂ ਕਰਵਾਈਆਂ ਜਾਣਗੀਆਂ, ਜਿਸ ਵਿਚ ਸੱਤ ਜੇਤੂ ਤੇ ਉਪ ਜੇਤੂ ਜੋਗ ਮਾਲਕਾਂ ਨੂੰ ਭਾਰੀ ਦਿਲ ਖਿੱਚਵੇਂ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕ ਸੋਹਣ ਸਿੰਘ ਗਰਚਾ ਨੇ ਦੱਸਿਆ ਕਿ ਸਿਰਫ ਸੱਦੇ ਹੋਏ ਰਾਗੀ ਜਥਿਆਂ ਨੂੰ ਹੀ ਸਮਾਂ ਦਿੱਤਾ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਤੋਂ ਇਲਾਵਾ ਗ੍ਰਾਮ ਪੰਚਾਇਤ, ਪਿੰਡ ਵਾਸੀ ਤੇ ਐਨ. ਆਰ. ਆਈ. ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪੀਰਾਂ ਦੀ ਯਾਦ ਵਿਚ ਤਲਵੰਡੀ ਜੱਟਾਂ ’ਚ ਛਿੰਝ ਮੇਲਾ 15 ਨੂੰ-ਨੰਬਰਦਾਰ ਦੀਪਾ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।