12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਰੀ ਮੀਂਹ ਨੇ ਝੋਨੇ ਦੀ ਕਟਾਈ ਰੋਕੀ, ਕਿਸਾਨਾਂ ਦੀਆਂ ਵਧੀਆਂ ਮੁਸ਼ਕਿਲਾਂ

ਸੜੋਆ, 11 ਅਕਤੂਬਰ (ਹਰਮੇਲ ਸਹੂੰਗੜਾ)-ਇਲਾਕੇ ਵਿਚ ਭਾਰੀ ਮੀਂਹ ਪੈਣ ਕਾਰਨ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੀਂਹ ਕਾਰਨ ਖੇਤਾਂ ਵਿਚ ਨਮੀ ਵਧਣ ਤੇ ਫ਼ਸਲ ਗਿੱਲੀ ਹੋਣ ਕਰਕੇ ਕੰਬਾਈਨਾਂ ਨਾਲ ਕਟਾਈ ਕਰਨਾ ਔਖਾ ਹੋ ਗਿਆ ਹੈ।

ਅਜੀਤ ਡੈਸਕ 12-10-2026
ਸੜੋਆ, 11 ਅਕਤੂਬਰ (ਹਰਮੇਲ ਸਹੂੰਗੜਾ)-ਇਲਾਕੇ ਵਿਚ ਭਾਰੀ ਮੀਂਹ ਪੈਣ ਕਾਰਨ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੀਂਹ ਕਾਰਨ ਖੇਤਾਂ ਵਿਚ ਨਮੀ ਵਧਣ ਤੇ ਫ਼ਸਲ ਗਿੱਲੀ ਹੋਣ ਕਰਕੇ ਕੰਬਾਈਨਾਂ ਨਾਲ ਕਟਾਈ ਕਰਨਾ ਔਖਾ ਹੋ ਗਿਆ ਹੈ। ਕਿਸਾਨਾਂ ਨੂੰ ਚਿੰਤਾ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਝੋਨੇ ਦੀ ਕਟਾਈ ਵਿਚ ਦੇਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੰਡੀਆਂ ਵਿਚ ਫ਼ਸਲ ਦੀ ਆਮਦ ਤੇ ਖ਼ਰੀਦ ਪ੍ਰਬੰਧਾਂ ’ਤੇ ਵੀ ਅਸਰ ਪੈਣ ਦਾ ਖਦਸ਼ਾ ਹੈ। ਕਿਸਾਨਾਂ ਨੇ ਸਰਕਾਰ ਤੇ ਸੰਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ, ਸੰਭਾਲ ਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਮੰਡੀ ਵਿਚ ਬੈਠੇ ਕੁਝ ਕਿਸਾਨਾਂ ਨੇ ਗੱਲਬਾਤ ਕਰਦੇ ਦੱਸਿਆ ਕਿ ਮੀਂਹ ਪੈਣ ਦੇ ਨਾਲ ਜਿਥੇ ਝੋਨੇ ਦੀ ਕਟਾਈ ਦਾ ਕੰਮ ਰੁਕਿਆ ਹੈ ’ਤੇ ਹੀ ਮਟਰਾਂ ਦੀ ਬਿਜਾਈ ਦਾ ਕੰਮ ਵੀ ਰੁਕ ਗਿਆ ਹੈ ਤੇ ਝੋਨੇ ਦੀ ਕਟਾਈ ਹੁਣ ਕੁਝ ਦਿਨ ਲੇਟ ਹੋ ਸਕਦੀ ਹੈ।
ਪਿਛਲੀ ਖ਼ਬਰ ਚੋਰੀ ਦੇ ਮਾਮਲੇ ਵਿਚ ਨਾਮਜ਼ਦ ਦੂਜਾ ਕਥਿਤ ਦੋਸ਼ੀ ਹਰਮੇਸ਼ ਕੁਮਾਰ ਗੋਰਾ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।