ਜ਼ਿਲ੍ਹਾ ਸੰਗਰੂਰ ਦੀ ਵਿਦਿਆਰਥਣ ਮਨਵੀਰ ਕੌਰ ਨੇ ਜਿੱਤਿਆ ਰਾਜ ਪੱਧਰੀ ਸਾਇੰਸ ਸੈਮੀਨਾਰ ਮੁਕਾਬਲਾ
ਨਵਾਂਸ਼ਹਿਰ/ਪੋਜੇਵਾਲ ਸਰਾਂ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਨੈਸ਼ਨਲ ਸਾਇੰਸ ਸੈਂਟਰ, ਭਾਰਤ ਸਰਕਾਰ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਅੱਠਵੀਂ ਤੋਂ ਦਸਵੀਂ ਜਮਾਤ ਵਿਚ ਪੜ੍ਹ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੰਡੀਅਨ ਐਨਰਜੀ ਬਾਸਕਿਟ 2047- ਪਰੋਸਪੈਕਟਸ ਐਂਡ ਚੈਲੇਂਜਿਸ ਵਿਸ਼ੇ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਰਾਜ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਇਸ ਮੁਕਾਬਲੇ ਦਾ ਹਿੱਸਾ ਬਣਨ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜੀ ਆਇਆ ਆਖਿਆ।
ਇ
ਇੰਡੀਅਨ ਐਨਰਜੀ ਬਾਸਕਿਟ 2047- ਪਰੋਸਪੈਕਟਸ ਐਂਡ ਚੈਲੇਂਜਿਸ ਵਿਸ਼ੇ ’ਤੇ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਕਰਵਾਏ ਰਾਜ ਪੱਧਰੀ ਸਾਇੰਸ ਸੈਮੀਨਾਰ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ। ਤਸਵੀਰ : ਨਵਾਂਗਰਾਈਂ
12-10-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 11 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਨੈਸ਼ਨਲ ਸਾਇੰਸ ਸੈਂਟਰ, ਭਾਰਤ ਸਰਕਾਰ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਅੱਠਵੀਂ ਤੋਂ ਦਸਵੀਂ ਜਮਾਤ ਵਿਚ ਪੜ੍ਹ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇੰਡੀਅਨ ਐਨਰਜੀ ਬਾਸਕਿਟ 2047- ਪਰੋਸਪੈਕਟਸ ਐਂਡ ਚੈਲੇਂਜਿਸ ਵਿਸ਼ੇ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਤੇ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਰਾਜ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਇਸ ਮੁਕਾਬਲੇ ਦਾ ਹਿੱਸਾ ਬਣਨ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜੀ ਆਇਆ ਆਖਿਆ। ਸਟੇਟ ਕੋਆਰਡੀਨੇਟਰ ਮੈਡਮ ਰਮਿੰਦਰ ਕੌਰ ਨੇ ਜ਼ਿਲ੍ਹਾ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਵਿਗਿਆਨਕ ਸੋਚ ਨੂੰ ਅਪਣਾਉਂਦੇ ਹੋਏ 2 047 ਤੱਕ ਭਾਰਤ ਨੂੰ ਊਰਜਾ ਦੇ ਖੇਤਰ ਵਿਚ ਆਤਮ ਨਿਰਭਰ ਕਰਨ ਦੇ ਲਈ ਨਵੇਂ ਰਸਤੇ ਅਪਣਾਉਣ ਦੇ ਲਈ ਸੁਨੇਹਾ ਦਿੱਤਾ । ਸੈਮੀਨਾਰ ਵਿਚ ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿਚ ਜ਼ਿਲ੍ਹਾ ਸੰਗਰੂਰ ਦੀ ਵਿਦਿਆਰਥਣ ਮਨਵੀਰ ਕੌਰ ਨੇ ਪਹਿਲਾ, ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਤਨਵੀਰ ਕੌਰ ਨੇ ਦੂਜਾ ਤੇ ਜ਼ਿਲ੍ਹਾ ਪਟਿਆਲਾ ਦੀ ਵਿਦਿਆਰਥਣ ਹਿਮਾਨੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰੋਫੈਸਰ ਮਨਜੀਤ ਸਿੰਘ ਅਮਰਦੀਪ ਸ਼ੇਰ ਗਿੱਲ ਕਾਲਜ ਮੁਕੰਦਪੁਰ, ਡਾ. ਆਰਤੀ ਸ਼ਰਮਾ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਤੇ ਡਾ. ਵਿਸ਼ਾਲ ਪਾਠਕ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਵਲੋਂ ਬਤੌਰ ਜੱਜਮੈਂਟ ਭੂਮਿਕਾ ਨਿਭਾਈ ਗਈ। ਇਸ ਮੌਕੇ ਪੂਜਾ ਸ਼ਰਮਾ, ਸੰਦੀਪ ਕੁਮਾਰ, ਜਸਵਿੰਦਰ ਸਿੰਘ, ਰਾਮ ਕਿਸ਼ਨ ਪੱਲੀ ਝਿੱਕੀ, ਸੁਸ਼ਮਾ ਰਾਣੀ, ਕਮਲ ਦੀਪ ਸੱਲਣ, ਦੀਪਕ ਰਾਣੀ, ਰਵਦੀਪ ਕੌਰ ਆਦਿ ਹਾਜ਼ਰ ਸਨ।