13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਮੁਕੰਦਪੁਰ, 11 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

ਅਜੀਤ ਡੈਸਕ 12-10-2026
ਮੁਕੰਦਪੁਰ, 11 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਬਿਹਤਰੀ ਲਿਆਉਣ, ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਤੇ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਪੜ੍ਹਾਈ ਵਿਚ ਮਿਹਨਤ ਤੇ ਚੰਗੇ ਨਤੀਜਿਆਂ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ। ਅਧਿਆਪਕਾਂ ਤੇ ਮਾਪਿਆਂ ਨੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਸਕੂਲ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਮਿਲਣੀ ਵਿਚ ਪਹੁੰਚੇ ਸਾਰੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਦਾ ਸਾਂਝਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਏ ਹੋਏ ਮਾਪਿਆਂ ਲਈ ਚਾਹ ਤੇ ਬਿਸਕੁਟ ਦਾ ਪ੍ਰਬੰਧ ਵੀ ਕੀਤਾ। ਮਾਪੇ-ਅਧਿਆਪਕ ਮਿਲਣੀ ਆਪਸੀ ਸਹਿਯੋਗ, ਸਾਂਝ ਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਇਕ ਮਹੱਤਵਪੂਰਨ ਉਪਰਾਲਾ ਸਾਬਤ ਹੋਈ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੌਜੂਦ ਸੀ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸੰਬੰਧੀ ਸਮਾਗਮ 23 ਨੂੰ ਅਗਲੀ ਖ਼ਬਰ ਮੀਂਹ ਨੇ ਝੋਨੇ ਦੀ ਖਰੀਦ ਤੇ ਕਟਾਈ ਦੇ ਕੰਮ ’ਚ ਵਿਘਨ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।