12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਿਵਲ ਸਰਜਨ ਵਲੋਂ ਐੱਸ. ਡੀ. ਐੱਚ. ਬਲਾਚੌਰ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ

ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ )-ਸਿਵਲ ਸਰਜਨ ਡਾ. ਅਮਨ ਸੂਦ ਨੇ ਲੈਫ.

ਲੈਫਟੀਨੈਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਦਾ ਨਿਰੀਖਣ ਕਰਦੇ ਹੋਏ ਡਾ. ਅਮਨ ਸੂਦ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਹੋਰ। ਤਸਵੀਰ : ਦੀਦਾਰ ਸਿੰਘ ਬਲਾਚੌਰੀਆ 12-10-2026
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ )-ਸਿਵਲ ਸਰਜਨ ਡਾ. ਅਮਨ ਸੂਦ ਨੇ ਲੈਫ. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ (ਐੱਸ. ਡੀ. ਐੱਚ.) ਬਲਾਚੌਰ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਨਿਰੀਖਣ ਦੌਰਾਨ ਸਿਵਲ ਸਰਜਨ ਨੇ ਓ. ਪੀ. ਡੀ., ਆਈ. ਪੀ. ਡੀ., ਇੰਡੋਰ ਵਾਰਡ, ਐਮਰਜੈਂਸੀ ਸੇਵਾਵਾਂ, ਲੇਬਰ ਰੂਮ ਤੇ ਲੈਬਾਰਟਰੀ ਅਤੇ ਓਟ ਸੈਂਟਰ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਹਸਪਤਾਲ ਵਿਚ ਤਾਇਨਾਤ ਡਾਕਟਰਾਂ ਤੇ ਹੋਰ ਸਿਹਤ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਉਨ੍ਹਾਂ ਨੇ ਸਟਾਫ਼ ਨੂੰ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦਵਾਈਆਂ ਦੀ ਉਪਲੱਬਧਤਾ, ਲੈਬ ਟੈਸਟਾਂ ਦੀ ਸਹੂਲਤ, ਮੈਡੀਕਲ ਸਾਜ਼ੋ-ਸਾਮਾਨ ਤੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਾ. ਅਮਨ ਸੂਦ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਇਲਾਜ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ। ਸਿਵਲ ਸਰਜਨ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ, ਸੁਰੱਖਿਅਤ ਜਣੇਪਾ, ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਟੀਕਾਕਰਨ ਵਰਗੀਆਂ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਡਾ. ਅਮਨ ਸੂਦ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਓਟ ਸੈਂਟਰ ਰਾਹੀਂ ਯੋਗ ਮਰੀਜ਼ਾਂ ਨੂੰ ਨਿਰਧਾਰਤ ਡਾਕਟਰੀ ਪ੍ਰੋਟੋਕੋਲ ਅਨੁਸਾਰ ਇਲਾਜ ਅਤੇ ਲੋੜੀਂਦੀ ਕੌਂਸਲਿੰਗ ਮੁਹੱਈਆ ਕਰਵਾਉਣ ਦੇ ਨਾਲ ਉਨ੍ਹਾਂ ਦੀ ਨਿੱਜਤਾ ਅਤੇ ਮਾਣ-ਸਨਮਾਨ ਦਾ ਖ਼ਿਆਲ ਰੱਖਣਾ ਜ਼ਰੂਰੀ ਹੈ। ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਤੇ ਸਿਹਤ ਕਰਮਚਾਰੀਆਂ ਨੂੰ ਸਫ਼ਾਈ ਦੇ ਮਿਆਰ ਕਾਇਮ ਰੱਖਣ, ਦਵਾਈਆਂ ਦੀ ਉਪਲੱਬਧਤਾ ਅਤੇ ਸਿਹਤ ਸਹੂਲਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਅੰਤ ਵਿਚ ਡਾ. ਅਮਨ ਸੂਦ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਗੁਣਵੱਤਾਪੂਰਨ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸਬ ਡਿਵੀਜ਼ਨ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਤੇ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਅਮਰਦੀਪ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ ਵਰਿੰਦਰ ਰੱਤੀ ਵਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।