ਬਕਾਪੁਰ ਵਿਖੇ ਹਲਕਾ ਇੰਚਾਰਜ ਹਨੀ ਟੌਂਸਾ ਵਲੋਂ ਘਰ-ਘਰ ਸੰਪਰਕ ਮੁਹਿੰਮ ਸ਼ੁਰੂ
ਮਜਾਰੀ/ਸਾਹਿਬਾ, 11 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਬਲਾਚੌਰ ਦੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਹਲਕਾ ਮਜਾਰੀ ਦੇ ਪ੍ਰਧਾਨ ਗੁਰਦੀਪ ਸਿੰਘ ਬਕਾਪੁਰ ਤੇ ਅਜਮੇਰ ਸਿੰਘ ਭਾਰਾਪੁਰ ਦੇ ਸਹਿਯੋਗ ਨਾਲ ਪਿੰਡ ਬਕਾਪੁਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ।
ਮਜਾਰੀ/ਸਾਹਿਬਾ, 11 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਬਲਾਚੌਰ ਦੇ ਹਲਕਾ ਇੰਚਾਰਜ ਹਨੀ ਟੌਂਸਾ ਨੇ ਹਲਕਾ ਮਜਾਰੀ ਦੇ ਪ੍ਰਧਾਨ ਗੁਰਦੀਪ ਸਿੰਘ ਬਕਾਪੁਰ ਤੇ ਅਜਮੇਰ ਸਿੰਘ ਭਾਰਾਪੁਰ ਦੇ ਸਹਿਯੋਗ ਨਾਲ ਪਿੰਡ ਬਕਾਪੁਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਧਾਰਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਵੀ ਸੁਣਿਆ। ਘਰ-ਘਰ ਸੰਪਰਕ ਮੁਹਿੰਮ ਦੌਰਾਨ ਹਨੀ ਟੌਂਸਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਤੇ ਇਲਾਕੇ ਨਾਲ ਸੰਬੰਧਤ ਮਸਲਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਰਾਜਨੀਤੀ ਦਾ ਅਹਿਮ ਹਿੱਸਾ ਹੈ। ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੇ ਵਿਚਾਰ ਸੁਣਨ ਨਾਲ ਜਿਥੇ ਇਲਾਕੇ ਦੀਆਂ ਮੁਸ਼ਕਿਲਾਂ ਦਾ ਪਤਾ ਲੱਗਦਾ ਹੈ, ਉੱਥੇ ਹੀ ਲੋਕਾਂ ਅਤੇ ਪਾਰਟੀ ਵਿਚਕਾਰ ਆਪਸੀ ਤਾਲਮੇਲ ਵੀ ਮਜ਼ਬੂਤ ਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਅਤੇ ਪਾਰਟੀ ਦੇ ਏਜੰਡੇ ਬਾਰੇ ਚਰਚਾ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਇਲਾਕੇ ਨਾਲ ਸੰਬੰਧਤ ਮਸਲੇ ਤੇ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਹਨੀ ਟੌਂਸਾ ਨੇ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਘਰ-ਘਰ ਸੰਪਰਕ ਮੁਹਿੰਮ ਰਾਹੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣੇ ਤੋਂ ਹੀ ਪਿੰਡ ਪੱਧਰ ’ਤੇ ਲੋਕਾਂ ਨਾਲ ਆਪਣਾ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।