14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਲਈ ਬਲਾਚੌਰ ਦੇ ਵਪਾਰੀਆਂ ਤੇ ਉਦਯੋਗਪਤੀਆਂ ਤੋਂ ਲਏ ਸੁਝਾਅ

ਬਲਾਚੌਰ, 13 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ.

ਅਜੀਤ ਡੈਸਕ 14-10-2026
ਬਲਾਚੌਰ, 13 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਬਲਾਚੌਰ ਵਿਖੇ ਵਪਾਰੀਆਂ, ਉਦਯੋਗਪਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦਾ ਮੁੱਖ ਉਦੇਸ਼ ਵੱਖ-ਵੱਖ ਕਾਰੋਬਾਰਾਂ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਲੋੜਾਂ ਨੂੰ ਜਾਣਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗਾਮੀ ਚੋਣ ਮਨੋਰਥ ਪੱਤਰ ਲਈ ਉਨ੍ਹਾਂ ਦੇ ਸੁਝਾਅ ਲੈਣਾ ਸੀ। ਮੀਟਿੰਗ ਦੌਰਾਨ ਵਪਾਰੀ ਵਰਗ ਨੇ ਆਪਣੇ ਕਾਰੋਬਾਰਾਂ ਵਿਚ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਪ੍ਰਧਾਨ ਐਨ. ਕੇ. ਸ਼ਰਮਾ ਨੇ ਹਾਜ਼ਰ ਵਪਾਰੀਆਂ, ਉਦਯੋਗਪਤੀਆਂ ਤੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੇ ਸੁਝਾਵਾਂ ਤੇ ਉਠਾਏ ਮੁੱਦਿਆਂ ਨੂੰ ਪਾਰਟੀ ਅੱਗੇ ਰੱਖਿਆ ਜਾਵੇਗਾ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਮੀਟਿੰਗ ਵਿਚ ਸ਼ਾਮਿਲ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸੁਝਾਵਾਂ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਚੌਧਰੀ ਬਿਮਲ ਕੁਮਾਰ ਸਿਆਣਾ ਅਤੇ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ, ਸੇਵਾ ਮੁਕਤ ਡੀ. ਐਸ. ਪੀ ਸਤਨਾਮ ਸਿੰਘ ਰਾਜੂ ਮਾਜਰਾ, ਦਲਜੀਤ ਸਿੰਘ ਮਾਣੇਵਾਲ, ਅਵਤਾਰ ਸਿੰਘ ਸਾਧੜਾ, ਗੁਰਦੀਪ ਸਿੰਘ, ਚੌਧਰੀ ਸੁਰਜੀਤ ਕੋਹਲੀ, ਚਰਨਜੀਤ ਸਿੰਘ ਬਿੱਟੂ ਆਦੋਆਣਾ, ਨਰਿੰਦਰ ਚੇਚੀ, ਪੰਕਜ ਕਸਾਣਾ, ਮਾਸਟਰ ਦੇਵਰਾਜ, ਰਾਣਾ ਰਣਦੀਪ ਕੌਸ਼ਲ, ਹਰਦੇਵ ਸਿੰਘ ਰਾਣਾ, ਅਵਤਾਰ ਸਿੰਘ ਭੋਲਾ, ਗੌਰਵ ਚੌਹਾਨ ਨਾਨੋਵਾਲ, ਓਂਕਾਰ ਚੌਹਾਨ ਨਾਨੋਵਾਲ, ਸੁਖਵਿੰਦਰ ਬਾਦਲ, ਅਸ਼ੋਕ ਪੰਡਿਤ, ਬਹੁ ਗਿਣਤੀ ਸ਼ਹਿਰ ਵਾਸੀ ਤੇ ਅਕਾਲੀ ਦਲ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਬਹੁ ਗਿਣਤੀ ਸਾਥੀ ਕਾਂਗਰਸ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਜਸਮੀਤ ਸਿੰਘ ਅਭੀ ਨਾਰੰਗ ਨੂੰ ਅਕਾਲੀ ਦਲ (ਬ) ਦੇ ਟਰੇਡ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਗੁਰਪ੍ਰੀਤ ਗੁੱਜਰ ਨੇ ਦਿੱਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।