15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਸੋਗ ਵਜੋਂ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਰਹੇਗਾ ਬੰਦ

ਬੰਗਾ, 14 ਅਕਤੂਬਰ (ਧਰਮਵੀਰ ਪਾਲ)-ਪੰਜਾਬ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਇੱਕ ਦਵਾਈ ਵਿਕਰੇਤਾ ਵੱਲੋਂ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਸੋਗ ਵਜੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.

ਪ੍ਰਿੰਸੀਪਲ ਡਾ. ਰਣਜੀਤ ਸਿੰਘ 15-10-2026
ਬੰਗਾ, 14 ਅਕਤੂਬਰ (ਧਰਮਵੀਰ ਪਾਲ)-ਪੰਜਾਬ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਇੱਕ ਦਵਾਈ ਵਿਕਰੇਤਾ ਵੱਲੋਂ ਗੋਲੀ ਮਾਰ ਕੇ ਕੀਤੀ ਹੱਤਿਆ ਦੇ ਸੋਗ ਵਜੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪਿਛਲੇ ਕਈ ਸਾਲਾਂ ਤੋਂ ਮਾਲਵਾ ਖੇਤਰ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਸ਼ਿਆਂ ਦੇ ਵਿਰੋਧ ਵਿੱਚ ਇੱਕ ਮੁਹਿੰਮ ਚਲਾਈ ਹੋਈ ਸੀ, ਜਿਸ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਸੀ। ਅੱਜ ਅਚਾਨਕ ਹੀ ਇੱਕ ਦਵਾਈ ਵਿਕਰੇਤਾ ਵੱਲੋਂ ਇਸ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੱਲ ਸੋਗ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਦਾਰੇ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ, ਜਿਸ ਦੀ ਪਾਲਣਾ ਕਰਦਿਆਂ ਕੱਲ 15 ਅਕਤੂਬਰ ਨੂੰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਪੂਰਨ ਤੌਰ ‘ਤੇ ਬੰਦ ਰਹੇਗਾ।
ਪਿਛਲੀ ਖ਼ਬਰ ਬੀ.ਐਸ. ਆਟੋ ਬਲਾਚੌਰ ਵਲੋਂ ਦੀਵਾਲੀ ਬੰਪਰ ਸ਼ੁਰੂ ਅਗਲੀ ਖ਼ਬਰ ਬੱਕਰੀਆਂ ਨੂੰ ਬਚਾਉਣ ਲਈ ਚਲਾਈ ਪੀ.ਪੀ.ਆਰ. ਟੀਕਾਕਰਨ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।