17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ ਲਈ ਸਮੇਂ ਸਿਰ ਪ੍ਰਬੰਧਨ ਜ਼ਰੂਰੀ-ਡਾ. ਰਮਨਦੀਪ ਕੌਰ

ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਸਮੱਸਿਆ ਫ਼ਸਲ ਦੇ ਝਾੜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ।

ਅਜੀਤ ਡੈਸਕ 17-10-2026
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਸਮੱਸਿਆ ਫ਼ਸਲ ਦੇ ਝਾੜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਰੋਕਥਾਮ ਲਈ ਸਮੇਂ ਸਿਰ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ। ਇਹ ਜਾਣਕਾਰੀ ਪੀ. ਏ. ਯੂ. ਦੇ ਖੇਤਰੀ ਖੋਜ ਕੇਂਦਰ ਦੇ ਖੇਤੀ ਵਿਗਿਆਨੀ ਡਾ. ਰਮਨਦੀਪ ਕੌਰ ਨੇ ਇਥੇ ‘ਅਜੀਤ’ ਨਾਲ ਇਕ ਵਿਸ਼ੇਸ਼ ਭੇਟ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੇ ਖੇਤਾਂ ਵਿੱਚ ਗੁੱਲੀ ਡੰਡਾ, ਬੂੰਈ, ਲੂੰਬੜ ਘਾਹ ਅਤੇ ਜੰਗਲੀ ਜਵੀ ਵਰਗੇ ਘਾਹ ਵਾਲੇ ਨਦੀਨਾਂ ਤੋਂ ਇਲਾਵਾ ਬਾਥੂ, ਜੰਗਲੀ ਪਾਲਕ, ਬਟਨ ਬੂਟੀ, ਜੰਗਲੀ ਹਾਲੋਂ ਅਤੇ ਹੋਰ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਸਮੱਸਿਆ ਅਕਸਰ ਹੀ ਆਉਂਦੀ ਹੀ ਹੈ। ਕੰਢੀ ਖੇਤਰ ਦੇ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਦੌਰਾਨ ਸਹੀ ਕਿਸਮ ਦੇ ਪ੍ਰਮਾਣਿਤ ਬੀਜ ਦੀ ਚੋਣ, ਜ਼ਮੀਨ ਦੀ ਨਮੀ ਅਨੁਸਾਰ ਖਾਦਾਂ ਦੀ ਵਰਤੋਂ ਅਤੇ ਨਦੀਨਾਂ ਦੀ ਸਮੇਂ ਸਿਰ ਰੋਕਥਾਮ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੈਪੀ ਸੀਡਰ, ਸਮਾਰਟ ਸੀਡਰ ਜਾਂ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਨਾਲ ਝੋਨੇ ਦੇ ਵੱਢ ਵਿਚ ਬਿਨਾਂ ਵਾਹੀ ਕਣਕ ਦੀ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਘਟਾਉਣ ਵਿਚ ਮਦਦ ਮਿਲਦੀ ਹੈ। ਖੇਤ ਵਿਚ ਝੋਨੇ ਦੀ ਪਰਾਲੀ ਦੀ ਇਕਸਾਰ ਤਿੰਨ ਤੋਂ ਚਾਰ ਇੰਚ ਮੋਟੀ ਤਹਿ ਵਿਛਾਉਣ ਨਾਲ ਗੁੱਲੀ ਡੰਡੇ ਵਰਗੇ ਨਦੀਨਾਂ ਦੇ ਉੱਗਣ ਨੂੰ ਰੋਕਣ ਵਿਚ ਸਹਾਇਤਾ ਮਿਲਦੀ ਹੈ। ਬਿਜਾਈ ਤੋਂ ਪਹਿਲਾਂ ਖੇਤ ਵਿਚ ਉੱਗੇ ਨਦੀਨਾਂ ਨੂੰ ਹਲਕੀ ਵਾਹੀ ਰਾਹੀਂ ਨਸ਼ਟ ਕਰਨਾ ਤੇ ਖੇਤ ਦੀ ਉੱਪਰਲੀ ਸਤਾ ਸੁਕਾ ਕੇ ਬਿਜਾਈ ਕਰਨੀ ਵੀ ਲਾਹੇਵੰਦ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਦੀਨ ਨਾਸ਼ਕਾਂ ਦੀ ਵਰਤੋਂ ਕਰਦੇ ਸਮੇਂ ਉਤਪਾਦ ਦੇ ਲੇਬਲ ਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਦਿਆਂ ਸਹੀ ਸਮੇਂ ਬਿਜਾਈ, ਢੁਕਵੀਂ ਕਿਸਮ ਦੀ ਚੋਣ, ਸੰਤੁਲਿਤ ਖਾਦਾਂ ਤੇ ਸਮੇਂ ਸਿਰ ਨਦੀਨ ਪ੍ਰਬੰਧਨ ਨਾਲ ਕਣਕ ਦੀ ਫ਼ਸਲ ਦਾ ਚੰਗਾ ਝਾੜ ਲੈਣ ਲਈ ਸਹਾਈ ਹੁੰਦਾ ਹੈ।
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਵਚਨਬੱਧ-ਬ੍ਰਿਗੇਡੀਅਰ ਰਾਜ ਕੁਮਾਰ ਅਗਲੀ ਖ਼ਬਰ ਓਵਰਲੋਡ ਟਿੱਪਰ ਬਣੇ ਜਾਨ ਦਾ ਖ਼ਤਰਾ, ਪਿਛਲੇ ਦਿਨਾਂ ’ਚ ਪੰਜ ਕੀਮਤੀ ਜਾਨਾਂ ਗਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।