17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਸੈਣੀ ਨੇ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਕਰਕੇ 72 ਸਾਲਾ ਬਜ਼ੁਰਗ ਨੂੰ ਮੁੜ ਤੁਰਨ ਯੋਗ ਬਣਾਇਆ

ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.

ਅਜੀਤ ਡੈਸਕ 17-10-2026
ਬੰਗਾ, 16 ਅਕਤੂਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ. ਸੀ. ਐਚ. ਨੇ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਕਰਕੇ 72 ਸਾਲਾ ਬਜ਼ੁਰਗ ਮਰੀਜ਼ ਨੂੰ ਮੁੜ ਤੁਰਨ-ਫਿਰਨ ਦੇ ਯੋਗ ਬਣਾਉਣ ਵਿਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਅਨੁਸਾਰ ਇਹ ਮਰੀਜ਼ ਪਿਛਲੇ ਕਾਫ਼ੀ ਸਮੇਂ ਤੋਂ ਲੱਤਾਂ ਦੀ ਗੰਭੀਰ ਸਮੱਸਿਆ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸੀ। ਪਰਿਵਾਰ ਵਲੋਂ ਮਰੀਜ਼ ਨੂੰ ਇਲਾਜ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਦੀ ਓ. ਪੀ. ਡੀ. ਵਿਚ ਲਿਆਂਦਾ ਗਿਆ। ਡਾ. ਸੈਣੀ ਨੇ ਮਰੀਜ਼ ਦੀਆਂ ਤਕਲੀਫ਼ਾਂ ਨੂੰ ਧਿਆਨ ਪੂਰਵਕ ਸੁਣ ਕੇ ਲੋੜੀਂਦੇ ਮੈਡੀਕਲ ਟੈਸਟ ਅਤੇ ਰੀੜ੍ਹ ਦੀ ਹੱਡੀ ਦੀ ਅੰਦਰੂਨੀ ਸਥਿਤੀ ਤੇ ਸਮੱਸਿਆ ਦਾ ਪਤਾ ਲਗਾਉਣ ਲਈ ਐੱਮ. ਆਰ. ਆਈ. ਜਾਂਚ ਵੀ ਕਰਵਾਈ। ਜਾਂਚ ਰਿਪੋਰਟਾਂ ਦੇ ਆਧਾਰ ’ਤੇ ਰੀੜ੍ਹ ਦੀ ਹੱਡੀ ਦੇ ਮਣਕਿਆਂ ਅਤੇ ਸਪਾਈਨਲ ਕੋਰਡ ਨਾਲ ਸੰਬੰਧਤ ਬਿਮਾਰੀ ਦਾ ਪਤਾ ਲਗਾ ਕੇ ਸਫਲ ਆਪ੍ਰੇਸ਼ਨ ਕੀਤਾ। ਡਾ. ਸੈਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਇਕ ਬਹੁਤ ਬਰੀਕੀ ਵਾਲਾ, ਮਹੱਤਵਪੂਰਨ ਤੇ ਗੁੰਝਲਦਾਰ ਆਪ੍ਰੇਸ਼ਨ ਹੁੰਦਾ ਹੈ, ਕਿਉਂਕਿ ਰੀੜ੍ਹ ਦੀ ਹੱਡੀ ਤੇ ਸਪਾਈਨਲ ਕੋਰਡ ਮਨੁੱਖੀ ਸਰੀਰ ਦਾ ਉਹ ਅਹਿਮ ਅੰਗ ਹਨ, ਜੋ ਸਰੀਰ ਦੇ ਨਰਵਿਸ ਸਿਸਟਮ ਨੂੰ ਸਹੀ ਤਰ੍ਹਾਂ ਚੱਲਦਾ ਰੱਖਣ ਲਈ ਬਹੁਤ ਜ਼ਰੂਰੀ ਹੁੰਦੇ ਹਨ। ਤਿੰਨ ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਤੰਦਰੁਸਤ ਹੈ ਅਤੇ ਉਹ ਮੁੜ ਤੁਰਨ-ਫਿਰਨ ਦੇ ਕਾਬਲ ਹੋ ਗਿਆ। ਮਰੀਜ਼ ਤੇ ਉਸ ਦੇ ਪਰਿਵਾਰ ਨੇ ਸਫਲ ਇਲਾਜ ਲਈ ਡਾ. ਜਸਦੀਪ ਸਿੰਘ ਸੈਣੀ ਤੇ ਹਸਪਤਾਲ ਦੀ ਸਮੁੱ ਚੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਡਾ. ਜਸਦੀਪ ਸਿੰਘ ਸੈਣੀ ਨੂੰ ਮਰੀਜ਼ ਦੇ ਸਫਲ ਇਲਾਜ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਵਾਲੇ ਪਰਿਵਾਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਫਰਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।