17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਵਾਲੇ ਪਰਿਵਾਰ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 17-10-2026
ਨਵਾਂਸ਼ਹਿਰ, 16 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਵਿਖੇ ‘ਖੂਨਦਾਨ ਦਿਵਸ’ ਮਨਾਇਆ। ਸਮਾਗਮ ਦੌਰਾਨ ਖੂਨਦਾਨੀਆਂ, ਸਰੀਰ ਦਾਨੀਆਂ ਦੇ ਪਰਿਵਾਰਾਂ ਤੇ ਸਹਿਯੋਗੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਤੇ ਚੰਡੀਗੜ੍ਹ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ ਪਿੰਡ ਮੁਬਾਰਕਪੁਰ ਦੇ ਸਰਦਾਰ ਕੇਸਰ ਸਿੰਘ, ਜਿਨ੍ਹਾਂ ਨੇ ਪਿਛਲੇ ਦਿਨੀ ਆਪਣੀ ਜੀਵਨ ਸਾਥਣ ਕੁਲਬੀਰ ਕੌਰ ਸਾਧੜਾ ਦਾ ਮਰਨ ਉਪਰੰਤ ਸਰੀਰ ਦਾਨ ਕੀਤਾ ਸੀ ਅਤੇ ਉਨ੍ਹਾਂ ਦਾ ਸਰੀਰ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਦੀ ਟੀਮ ਬੜੇ ਸਤਿਕਾਰ ਨਾਲ ਉਨ੍ਹਾਂ ਦੇ ਘਰ ਪਿੰਡ ਮੁਬਾਰਕਪੁਰ ਤੋਂ ਲੈ ਕੇ ਗਈ ਸੀ ਇਸੇ ਕਰਕੇ ਸਰਦਾਰ ਕੇਸਰ ਸਿੰਘ ਦਾ ਉਨ੍ਹਾਂ ਦੀ ਜੀਵਨ ਸਾਥਣ ਕੁਲਬੀਰ ਕੌਰ ਦਾ ਸਰੀਰ ਦਾਨ ਕਰਨ ’ਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਰਾਜਪਾਲ ਨੇ ਸਰੀਰ ਦਾਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਤੇ ਸਰੀਰ ਦਾਨ ਤੇ ਖੂਨਦਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਸਮਾਗਮ ਵਿਚ ਮਨਦੀਪ ਸਿੰਘ ਬਰਾੜ, ਡਾ. ਰਵਨੀਤ ਕੌਰ (ਡਾਇਰੈਕਟਰ ਤੇ ਪ੍ਰਿੰਸੀਪਲ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਚੰਡੀਗੜ੍ਹ), ਸਿਹਤ ਵਿਭਾਗ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਰਾਜਪਾਲ ਵਲੋਂ ਕੇਸਰ ਸਿੰਘ ਸਾਧੜਾ ਪਿੰਡ ਮੁਬਾਰਕਪੁਰ ਦਾ ਸਨਮਾਨ ਕਰਨ ’ਤੇ ਪਿੰਡ ਵਾਸੀਆਂ, ਰਾਵਲ ਸਿੰਘ ਨੰਬਰਦਾਰ, ਜੋਗਾ ਸਿੰਘ ਸਾਧੜਾ, ਦੇਸ ਰਾਜ ਬਾਲੀ ਨੰਬਰਦਾਰ, ਮਹਿੰਦਰ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ, ਚਰਨਜੀਤ ਸਿੰਘ ਵਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਬੰਗਾ ’ਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ-ਡਾ. ਬਿੱਟੂ ਅਗਲੀ ਖ਼ਬਰ ਡਾ. ਸੈਣੀ ਨੇ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਕਰਕੇ 72 ਸਾਲਾ ਬਜ਼ੁਰਗ ਨੂੰ ਮੁੜ ਤੁਰਨ ਯੋਗ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।