19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਰਾੜ ਦੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਬਣਨ ’ਤੇ ਸੁਸਾਇਟੀ ਹੋਰ ਵੀ ਬਿਹਤਰ ਭੂਮਿਕਾ ਨਿਭਾਏਗੀ-ਵਾਰੀਆ

ਬੰਗਾ, 18 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਇੰਜੀਨੀਅਰ ਸ. ਗੁਰਵੀਰ ਸਿੰਘ ਬਰਾੜ ਸਿੱਖ ਵਿਦਵਾਨ ਜੋ ਇਸ ਵਕਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਹਨ, ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿੱਤ ਮੀਲ ਪੱਥਰ ਸਾਬਤ ਹੋਵੇਗੀ।

ਅਜੀਤ ਡੈਸਕ 19-10-2026
ਬੰਗਾ, 18 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਇੰਜੀਨੀਅਰ ਸ. ਗੁਰਵੀਰ ਸਿੰਘ ਬਰਾੜ ਸਿੱਖ ਵਿਦਵਾਨ ਜੋ ਇਸ ਵਕਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਹਨ, ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸੁਸਾਇਟੀ ਵਿੱਦਿਆ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਤੇ ਉਸਾਰੂ ਭੂਮਿਕਾ ਨਿਭਾਉਣ ਹਿੱਤ ਮੀਲ ਪੱਥਰ ਸਾਬਤ ਹੋਵੇਗੀ। ਇਹ ਪ੍ਰਗਟਾਵਾ ਸ. ਤਰਲੋਚਨ ਸਿੰਘ ਵਾਰੀਆ ਸੀਨੀਅਰ ਉਪ ਚੇਅਰਮੈਨ, ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਤੇ ਸਿੱਖ ਨੈਸ਼ਨਲ ਕਾਲਜ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਲੋਕਲ ਮੈਨੇਜਿੰਗ ਕਮੇਟੀ ਦੇ ਮੈਂਬਰ ਨੇ ਸੰਸਥਾ ਦੀ ਇਕ ਮਹੱਤਵਪੂਰਨ ਮੀਟਿੰਗ ਵਿਚ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਸ. ਵਾਰੀਆ ਨੇ ਆਖਿਆ ਕਿ ਸ. ਗੁਰਵੀਰ ਸਿੰਘ ਬਰਾੜ ਦੇ ਪਿਤਾ ਗੁਰਦੇਵ ਸਿੰਘ ਬਰਾੜ ਸਾਬਕਾ ਆਈ. ਏ. ਐਸ. ਪਿਛਲੇ ਲੰਮੇ ਸਮੇਂ ਤੋਂ ਸੁਸਾਇਟੀ ਦੇ ਪ੍ਰਧਾਨ ਚਲੇ ਆ ਰਹੇ ਸਨ ਤੇ ਇਕ ਮਹੀਨਾ ਪਹਿਲਾਂ ਹੀ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਇਹ ਅਹੁਦਾ ਖਾਲੀ ਹੋ ਗਿਆ ਸੀ। ਇਸ ਅਵਸਰ ’ਤੇ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਜਥੇਦਾਰ ਸਵਰਨਜੀਤ ਸਿੰਘ ਪਠਲਾਵਾ ਮੁਖੀ ਧਾਰਮਿਕ ਵਿੰਗ, ਪ੍ਰਧਾਨ ਪ੍ਰਮਜੀਤ ਸਿੰਘ ਸੂਰਾਪੁਰ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ., ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਸੰਸਥਾ ਦੇ ਵਿੱਤ ਸਕੱਤਰ ਅਤੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ, ਸੰਦੀਪ ਕੁਮਾਰ ਗੌੜ, ਡਾ. ਪਰਮਿੰਦਰ ਸਿੰਘ ਵਾਰੀਆ, ਅਮਰਜੀਤ ਸਿੰਘ ਸੂਰਾਪੁਰ, ਡਾ. ਸੰਜੀਵ ਕੁਮਾਰ ਐਮਾਂ ਜੱਟਾਂ ਤੇ ਹਰਪ੍ਰੀਤ ਸਿੰਘ ਖਾਲਸਾ ਸਮੂਹ ਅਹੁਦੇਦਾਰ ਅਤੇ ਮੈਂਬਰਾਨ ਸਮੇਤ ਇਸਤਰੀ ਵਿੰਗ ਵਲੋਂ ਸ. ਗੁਰਵੀਰ ਸਿੰਘ ਬਰਾੜ ਨੂੰ ਸੁਸਾਇਟੀ ਦੇ ਬਤੌਰ ਅਗਲੇ ਚਾਰ ਸਾਲਾਂ ਲਈ ਪ੍ਰਧਾਨ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਜੁਆਇੰਟ ਸਕੱਤਰ ਰਾਜ ਦਵਿੰਦਰ ਸਿੰਘ ਘੁੰਮਣ ਦਾ ਕਾਠਗੜ੍ਹ ਮੋੜ ’ਤੇ ਸਵਾਗਤ ਅਗਲੀ ਖ਼ਬਰ ਇੰਡੀਅਨ ਓਪਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਭਾਗ ਲੈਣ ਵਾਲੇ ਹਰਕੀਰਤ ਸਿੰਘ ਛੋਕਰ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।