ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਦੁਰਗਾ ਪੂਜਾ ਦੇ ਪਾਵਨ ਮੌਕੇ ਭਰੀ ਹਾਜ਼ਰੀ
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਹਲਕਾ ਬਲਾਚੌਰ ਦੇ ਪਿੰਡ ਪ੍ਰੇਮ ਨਗਰ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਵਲੋਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਅਜੀਤ ਡੈਸਕ
20-10-2026