22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਬਾ ਸਰਵਣ ਦਾਸ ਦੀ ਯਾਦ ’ਚ ਪਿੰਡ ਜਲਾਲਪੁਰ ਵਿਖੇ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸਮਾਪਤ

ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਾਬਾ ਸਰਵਣ ਦਾਸ ਮਹਾਰਾਜ ਦੀ ਯਾਦ ਵਿਚ ਉਨ੍ਹਾਂ ਦੇ ਪਹਿਲੇ ਤਪ ਅਸਥਾਨ ਪਿੰਡ ਜਲਾਲਪੁਰ ਵਿਖੇ ਬਾਬਾ ਸਰਵਣ ਦਾਸ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ, ਜੋ ਅਨੋਖੀ ਛਾਪ ਛੱਡਦਾ ਹੋਇਆ ਸੰਪਨ ਹੋਇਆ। ਟੂਰਨਾਮੈਂਟ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਚੇਅਰਮੈਨ ਬਲਾਕ ਸੰਮਤੀ ਬਲਾਚੌਰ ਨਾਨਕ ਸਿੰਘ ਜੰਡੀ, ਦੇਸ ਰਾਜ ਹੱਕਲਾ, ਵਿੱਕੀ ਚਾਹਲ, ਰਮੇਸ਼ ਕੁਮਾਰ ਬਾਗੋਵਾਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਟੂਰਨਾਮੈਂਟ ਦਾ ਅਨੰਦ ਮਾਣਿਆ।

ਅਜੀਤ ਡੈਸਕ 22-10-2026
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਾਬਾ ਸਰਵਣ ਦਾਸ ਮਹਾਰਾਜ ਦੀ ਯਾਦ ਵਿਚ ਉਨ੍ਹਾਂ ਦੇ ਪਹਿਲੇ ਤਪ ਅਸਥਾਨ ਪਿੰਡ ਜਲਾਲਪੁਰ ਵਿਖੇ ਬਾਬਾ ਸਰਵਣ ਦਾਸ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ, ਜੋ ਅਨੋਖੀ ਛਾਪ ਛੱਡਦਾ ਹੋਇਆ ਸੰਪਨ ਹੋਇਆ। ਟੂਰਨਾਮੈਂਟ ਵਿਚ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਚੇਅਰਮੈਨ ਬਲਾਕ ਸੰਮਤੀ ਬਲਾਚੌਰ ਨਾਨਕ ਸਿੰਘ ਜੰਡੀ, ਦੇਸ ਰਾਜ ਹੱਕਲਾ, ਵਿੱਕੀ ਚਾਹਲ, ਰਮੇਸ਼ ਕੁਮਾਰ ਬਾਗੋਵਾਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਟੂਰਨਾਮੈਂਟ ਦਾ ਅਨੰਦ ਮਾਣਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਦੌਰਾਨ ਪਿੰਡ ਵਾਸੀਆਂ ਵਲੋਂ ਅਥਾਹ ਪਿਆਰ ਮਿਲਿਆ। ਜਦੋਂ ਅਸੀਂ ਨੌਜਵਾਨਾਂ ਦਾ ਖੇਡਾਂ ਪ੍ਰਤੀ ਤਕੜਾ ਰੁਝਾਨ ਵੇਖਦੇ ਹਾਂ ਤਾਂ ਮਨ ਨੂੰ ਬਹੁਤ ਖੁਸ਼ੀ ਤੇ ਤਸੱਲੀ ਮਿਲਦੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡ ਵਾਸੀਆਂ ਵਲੋਂ ਕਰਵਾਏ ਜਾ ਰਹੇ ਅਜਿਹੇ ਟੂਰਨਾਮੈਂਟ ਅਤਿ ਸ਼ਲਾਘਾਯੋਗ ਹਨ। ਇਸ ਦੌਰਾਨ ਉਨ੍ਹਾਂ ਨੇ ਮਹੰਤ ਬਾਬਾ ਭਗਵਾਨ ਦਾਸ ਮਹਾਰਾਜ ਤੇ ਸਵਾਮੀ ਦਿਆਲ ਦਾਸ ਮਹਾਰਾਜ ਤੋਂ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਵਿੱਤੀ ਸੇਵਾਵਾਂ ਦੀ ਵਿਹਾਰਕ ਸਿੱਖਿਆ ਨਾਲ ਜੁੜੇ ਜਾਡਲਾ ਕਾਲਜ ਦੇ ਵਿਦਿਆਰਥੀ ਅਗਲੀ ਖ਼ਬਰ ਕਾਠਗੜ੍ਹ ਦੀ ਮੇਨ ਮਾਰਕੀਟ ’ਚ ਰਿਪੇਅਰ ਦੌਰਾਨ ਸਕੂਟਰੀ ਨੂੰ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।