ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ ਤੋਂ
ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੇ 27 ਅਕਤੂਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 26 ਅਕਤੂਬਰ ਨੂੰ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ਼ਾਮ 6:30 ਵਜੇ ਤੋਂ ਰਾਤ 9 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਪ੍ਰਿੰਸੀਪਲ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਰਾਹੁਲ ਸਿੰਘ ਹਜੂਰੀ ਕਥਾਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਪ੍ਰਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਗੁਰਮੀਤ ਸਿੰਘ ਬੰਗਿਆਂ ਵਾਲੇ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਨਵਾਂਸ਼ਹਿਰ, 24 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 26 ਤੇ 27 ਅਕਤੂਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 26 ਅਕਤੂਬਰ ਨੂੰ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ਼ਾਮ 6:30 ਵਜੇ ਤੋਂ ਰਾਤ 9 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਪ੍ਰਿੰਸੀਪਲ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਰਾਹੁਲ ਸਿੰਘ ਹਜੂਰੀ ਕਥਾਵਾਚਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਪ੍ਰਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਈ ਗੁਰਮੀਤ ਸਿੰਘ ਬੰਗਿਆਂ ਵਾਲੇ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਵਿਚ ਵਿਸ਼ੇਸ਼ ਸਹਿਯੋਗ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਗੁਰਦੁਆਰਾ ਗੁਰੂ ਅੰਗਦ ਨਗਰ ਪ੍ਰਬੰਧਕ ਕਮੇਟੀ, ਮਾਤਾ ਗੁਜਰ ਕੌਰ ਤੇ ਮਾਤਾ ਸਾਹਿਬ ਕੌਰ ਸੁਖਮਨੀ ਸੇਵਾ ਸੁਸਾਇਟੀ ਨਵਾਂਸ਼ਹਿਰ, ਸਮੂਹ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਸਮੂਹ ਸਾਧ ਸੰਗਤ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਰਜਿਸਟਰ ਨਵਾਂਸ਼ਹਿਰ ਦੇ ਸਮੂਹ ਸੇਵਾਦਾਰ ਅਤੇ ਅਹੁਦੇਦਾਰ ਇਸ ਸਮਾਗਮ ਵਿਚ ਸ਼ਾਮਿਲ ਹੋਣਗੇ। ਪ੍ਰਬੰਧਕ ਕਮੇਟੀ ਮੈਂਬਰਾਂ ਨੂੰ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀ ਭਰਨ ਲਈ ਬੇਨਤੀ ਕੀਤੀ।