25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬੀ. ਐਲ. ਐਮ. ਗਰਲਜ਼ ਕਾਲਜ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ

ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

ਸ਼ਿਵਾਨੀਆ ਚੌਹਾਨ ਪਿਤਾ : ਮਨਦੀਪ ਚੌਹਾਨ ਮਾਤਾ : ਮਨਦੀਪ ਪਿੰਡ : ਜਾਡਲਾ 25-10-2026
ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਪ੍ਰੋ. ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾ ਚੌਥ ਦੇ ਤਿਉਹਾਰ ਦੇ ਮੱਦੇਨਜ਼ਰ ਮਹਿੰਦੀ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ ਕਾਲਜ ਦੀਆਂ 25 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਲਜ ਦੀ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਮੁਕਾਬਲੇ ਵਿਦਿਆਰਥਣਾਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਰਵਾ ਚੌਥ ਵਰਗੇ ਤਿਉਹਾਰਾਂ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਨੂੰ ਭਾਰਤੀ ਸੱਭਿਆਚਾਰ ਤੇ ਪਰੰਪਰਾਵਾਂ ਨਾਲ ਜੁੜਨ ਦਾ ਮੌਕਾ ਵੀ ਮਿਲਦਾ ਹੈ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਕਿਰਨ ਸਹਿਗਲ ਨੇ ਪਹਿਲਾ, ਤਾਨੀਆ ਸੂਦ ਨੇ ਦੂਜਾ ਅਤੇ ਤਨੀਸ਼ਾ ਤੇ ਹਰਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਨੈਨਸੀ ਤੇ ਹਰਮਨਜੋਤ ਕੌਰ ਨੂੰ ਹੌਂਸਲਾ-ਅਫ਼ਜਾਈ ਇਨਾਮ ਦਿੱਤੇ ਗਏ। ਮੁਕਾਬਲੇ ਦਾ ਨਿਰਣਾ ਡਾ. ਹਰਦੀਪ ਕੌਰ ਤੇ ਪ੍ਰੋ. ਪੂਜਾ ਅਰੋੜਾ ਵਲੋਂ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਤੇ ਡਾ. ਗੌਰੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਜੂਨੀਅਰ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।